Friday, October 2, 2026
Home Latest ਚਿਤਕਾਰਾ ਯੂਨੀਵਰਸਿਟੀ ਹੰਗਾਮੇ ’ਤੇ ਪੁਲਿਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ ਹੰਗਾਮੇ ’ਤੇ ਪੁਲਿਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿੱਚ 25 ਅਤੇ 26 ਸਤੰਬਰ ਦੀ ਦਰਮਿਆਨੀ ਰਾਤ ਨੂੰ ਹੋਏ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਆਰੋਪ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਨੰਗਲ ਵਾਸੀ ਹਿਮਾਂਸ਼ੂ ਅਤੇ ਅੰਬਾਲਾ ਵਾਸੀ ਆਰੀਅਨ ਵਜੋਂ ਹੋਈ ਹੈ।

Advertisements

ਪੁਲਿਸ ਅਨੁਸਾਰ, ਹੰਗਾਮੇ ਤੋਂ ਬਾਅਦ ਥਾਣਾ ਬਨੂੜ ਵਿੱਚ ਐਫਆਈਆਰ ਦਰਜ ਕਰਕੇ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਸੋਸ਼ਲ ਮੀਡੀਆ ਗਰੁੱਪਾਂ ਅਤੇ ਵੱਖ-ਵੱਖ ਪਲੇਟਫਾਰਮਾਂ ’ਤੇ ਕੀਤੀਆਂ ਗਈਆਂ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਦਾ ਦਾਅਵਾ ਹੈ ਕਿ ਦੋਵੇਂ ਮੁਲਜ਼ਮਾਂ ਨੇ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੰਦੇਸ਼ ਫੈਲਾਏ ਅਤੇ ਵਿਦਿਆਰਥੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਤਣਾਅਪੂਰਨ ਸਥਿਤੀ ਬਣੀ।

ਇਸ ਮਾਮਲੇ ਵਿੱਚ ਹੁਣ ਤੱਕ 2 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ 10 ਹੋਰ ਵਿਅਕਤੀਆਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਟੀਮਾਂ ਭੇਜੀਆਂ ਗਈਆਂ ਹਨ। ਪੁਲਿਸ ਅਨੁਸਾਰ, ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here