Thursday, October 8, 2026
Home Chandigarh ਚੰਡੀਗੜ੍ਹ ਨਗਰ ਨਿਗਮ ਦਾ ਸੈਨੇਟਰੀ ਇੰਸਪੈਕਟਰ 5 ਲੱਖ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਚੰਡੀਗੜ੍ਹ ਨਗਰ ਨਿਗਮ ਦਾ ਸੈਨੇਟਰੀ ਇੰਸਪੈਕਟਰ 5 ਲੱਖ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਸੀਬੀਆਈ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸ਼ਕਤੀ ਸ਼ਰਮਾ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸੈਕਟਰ-11 ਦੀ ਮਾਰਕੀਟ ਵਿੱਚ ਕਾਰ ਦੇ ਅੰਦਰ ਟਰੈਪ ਲਗਾ ਕੇ ਕੀਤੀ ਗਈ। ਜਾਣਕਾਰੀ ਅਨੁਸਾਰ ਸ਼ਕਤੀ ਸ਼ਰਮਾ ਵੱਲੋਂ ਇੱਕ ਠੇਕੇਦਾਰ ਤੋਂ 14 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਇਹ ਠੇਕੇਦਾਰ ਡੰਪਿੰਗ ਗਰਾਊਂਡ ਤੋਂ ਜੇਸੀਬੀ ਰਾਹੀਂ ਕੂੜਾ ਚੁੱਕਣ ਦਾ ਕੰਮ ਕਰ ਰਿਹਾ ਸੀ। ਠੇਕੇਦਾਰ ਨੇ ਰਿਸ਼ਵਤ ਦੀ ਮੰਗ ਸਬੰਧੀ ਸੀਬੀਆਈ ਕੋਲ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਏਜੰਸੀ ਨੇ ਜਾਲ ਵਿਛਾਇਆ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਤੋਂ ਹਰ ਮਹੀਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਵੀ ਮੰਗੀ ਜਾ ਰਹੀ ਸੀ, ਜਦਕਿ ਉਸਦਾ ਮਹੀਨਾਵਾਰ ਬਿੱਲ ਕਰੀਬ 10 ਲੱਖ ਰੁਪਏ ਦਾ ਸੀ।

Advertisements

ਇਸ ਮਾਮਲੇ ਵਿੱਚ ਸੀਬੀਆਈ ਨੂੰ ਨਗਰ ਨਿਗਮ ਦੇ ਕਈ ਹੋਰ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ’ਤੇ ਵੀ ਸ਼ੱਕ ਹੈ। ਸੈਨੇਟਰੀ ਵਿੰਗ ਤੋਂ ਇਲਾਵਾ ਐਮਓਐਚ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀ ਵੀ ਜਾਂਚ ਦੇ ਘੇਰੇ ਵਿੱਚ ਆ ਸਕਦੇ ਹਨ। ਉੱਥੇ ਹੀ ਡੰਪਿੰਗ ਗਰਾਊਂਡ ਤੋਂ ਕੂੜਾ ਹਟਾਉਣ ਅਤੇ ਵੇਸਟ ਮੈਨੇਜਮੈਂਟ ਦੇ ਕੰਮ ’ਤੇ ਵੀ ਸਵਾਲ ਉੱਠ ਰਹੇ ਹਨ। ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਇਸ ਕੰਮ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਹੁਣ ਸੀਬੀਆਈ ਦੀ ਜਾਂਚ ਅੱਗੇ ਵਧਣ ਨਾਲ ਇਹ ਪਤਾ ਲੱਗੇਗਾ ਕਿ ਇਸ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਹੋਰ ਕਿਹੜੇ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ।

LEAVE A REPLY

Please enter your comment!
Please enter your name here