Thursday, October 8, 2026
Home Crime ਮੈਡ ਸੰਧੂ ਕਤਲ ਮਾਮਲੇ ‘ਚ ਪਹਿਲੀ ਗ੍ਰਿਫ਼ਤਾਰੀ, ਅਹਿਮਦਾਬਾਦ ਤੋਂ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ ਪਹਿਲੀ ਗ੍ਰਿਫ਼ਤਾਰੀ, ਅਹਿਮਦਾਬਾਦ ਤੋਂ ਮੁਲਜ਼ਮ ਕਾਬੂ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਮਾਮਲੇ ਨਾਲ ਜੁੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਮੈਡ ਸੰਧੂ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਗ੍ਰਿਫ਼ਤਾਰੀਆਂ ਗਿਣਤੀ ਸਪੱਸ਼ਟ ਨਹੀਂ ਹੋ ਸਕੀ ਹੈ। ਪੁਲਿਸ ਇਸ ਮਾਮਲੇ ਦੀ ਕੁਝ ਸਮੇਂ ਵਿੱਚ ਜਾਣਕਾਰੀ ਸਾਂਝੀ ਕਰ ਸਕਦੀ ਹੈ। ਮੈਡ ਸੰਧੂ ਦਾ 3 ਅਕਤੂਬਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੀ ਗੱਡੀ ਲੈਣ ਲਈ ਕਾਰ ਵਾਸ਼ ਸੈਂਟਰ ਨੇੜੇ ਪਹੁੰਚਿਆ ਸੀ, ਜਿੱਥੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੈਡ ਸੰਧੂ ਕਤਲ ਦੇ ਚਰਚਿਤ ਤੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਦੀ ਜਾਣਕਾਰੀ ਦਿੱਤੀ ਸੀ।

Advertisements

ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੂੰ ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਬ੍ਰੇਕਥਰੂ ਹਾਸਲ ਹੋਇਆ ਹੈ ਤੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਰਾਊਂਡ-ਅੱਪ (ਹਿਰਾਸਤ) ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਸੀ ਕਿ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਤੇ ਪੁਲਿਸ ਨੂੰ ਉਮੀਦ ਹੈ ਕਿ ਜਲਦ ਹੀ ਮਾਮਲੇ ਦੇ ਮੁੱਖ ਸ਼ੂਟਰਾਂ ਤੇ ਮੁੱਖ ਸਾਜ਼ਿਸ਼ਕਾਰਾਂ (ਕਿੰਗਪਿਨ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੀੜਤ ਵਿਅਕਤੀ ਸੋਸ਼ਲ ਮੀਡੀਆ ਤੇ ਇੱਕ ਚਰਚਿਤ ਇਨਫਲੂਐਂਸਰ ਸੀ, ਜਿਸ ਕਾਰਨ ਸੋਸ਼ਲ ਮੀਡੀਆ ਤੇ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਵਿਵਾਦ ਵੀ ਚੱਲ ਰਹੇ ਸਨ। ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਤੇ ਬਦਮਾਸ਼ਾਂ ਨੇ ਪੈਸੇ ਲੈ ਕੇ (ਸੁਪਾਰੀ ਲੈ ਕੇ) ਇਸ ਵਾਰਦਾਤ ਜਾਂ ਕਤਲ ਨੂੰ ਅੰਜਾਮ ਦਿੱਤਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਇਸ ਅਪਰਾਧ ਦੇ ਪਿੱਛੇ ਲੁਕੇ ਅਸਲ ਚਿਹਰਿਆਂ ਤੇ ਮਾਸਟਰਮਾਈਂਡ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here