Thursday, October 8, 2026
Home Hoshiarpur ਸੰਗਰੂਰ ਮਹਾਂਰੈਲੀ ‘ਚ ਵੱਡੀ ਗਿਣਤੀ ‘ਚ ਐਨਪੀਐਸ ਕਰਮਚਾਰੀ ਸ਼ਮੂਲੀਅਤ ਕਰਨਗੇ: ਸੰਜੀਵ ਧੂਤ

ਸੰਗਰੂਰ ਮਹਾਂਰੈਲੀ ‘ਚ ਵੱਡੀ ਗਿਣਤੀ ‘ਚ ਐਨਪੀਐਸ ਕਰਮਚਾਰੀ ਸ਼ਮੂਲੀਅਤ ਕਰਨਗੇ: ਸੰਜੀਵ ਧੂਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ,ਜਿਲ੍ਹਾ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲ੍ਹਾ ਸਕੱਤਰ ਤਿਲਕ ਰਾਜ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਐਨ.ਪੀ.ਐਸ. ਤੋਂ ਪੀੜਿਤ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਮੇਟੀ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਐਨ.ਪੀ.ਐਸ.ਮੁਲਾਜ਼ਮਾਂ ਨਾਲ ਵਾਅਦਾ-ਖਿਲਾਫੀ ਕੀਤੀ ਹੈ ਤੇ ਸੱਤਾ ਦੇ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਕੀਤਾ ਆਪਣਾ ਵਾਅਦਾ ਨਹੀਂ ਨਿਭਾਇਆ, ਸਗੋਂ ਉਲਟਾ ਕਰਮਚਾਰੀ ਵਿਰੋਧੀ ਅਤੇ ਕੇਂਦਰ ਸਰਕਾਰ ਦੀ ਮੁਲਾਜ਼ਮਾਂ ਵੱਲੋਂ ਨਕਾਰੀ ਯੂ.ਪੀ.ਐਸ. ਪੈਨਸ਼ਨ ਪ੍ਰਣਾਲੀ ਥੋਪਣ ਦੀਆਂ ਵਿਉਂਤਾਂ ਘੜ ਰਹੀ ਹੈ।ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਤਿੱਖਾ ਰੋਸ ਅਤੇ ਗੁੱਸਾ ਹੈ।

Advertisements

ਇਹ ਮਹਾਰੈਲੀ ਭਗਵੰਤ ਮਾਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਹਨ । ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ 10 ਅਕਤੂਬਰ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਸੰਗਰੂਰ ਵਿਖੇ ਮਹਾਂ ਰੈਲੀ ਕਰਕੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ।ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ,ਵਰਿੰਦਰ ਵਿੱਕੀ,ਪ੍ਰਿੰਸ ਪਲਿਆਲ ਗੜ੍ਹਦੀਵਾਲਾ, ਲੈਕਚਰਾਰ ਅਮਰ ਸਿੰਘ, ਵਿਕਾਸ ਸ਼ਰਮਾ, ਸੁਨੀਲ ਸ਼ਰਮਾ,ਰਜਤ ਮਹਾਜਨ, ਚਮਨ ਲਾਲ, ਮਨਜੀਤ ਸਿੰਘ, ਅਸ਼ਵਨੀ ਰਾਣਾ,ਜਸਵੰਤ ਸਿੰਘ, ਪਰਸ ਰਾਮ, ਰਾਜ ਕੁਮਾਰ, ਬਲਵਿੰਦਰ ਟਾਕ,ਸਤੀਸ਼ ਕੁਮਾਰ,ਨਰੇਸ਼ ਮਿੱਡਾ,ਜਸਵਿੰਦਰ ਬੁੱਲ੍ਹੋਵਾਲ, ਰਣਵੀਰ ਸਿੰਘ,ਉਮੇਸ਼ ਕੁਮਾਰ, ਜਸਵੀਰ ਬੋਦਲ,ਵਿਪਨ ਕੁਮਾਰ, ਮਨਮੋਹਨ ਤਲਵਾੜਾ,ਦਵਿੰਦਰ ਹੁਸ਼ਿਆਰਪੁਰ , ਪਰਮਜੀਤ ਕਾਤਿਬ, ਨਰਿੰਦਰ ਅਜਨੋਹਾ,ਸੁਭਾਸ਼ ਠਾਕੁਰ, ਓਂਕਾਰ ਸਿੰਘ ਅਤੇ ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here