Friday, October 9, 2026
Home Crime ਤਰਨਤਾਰਨ ‘ਚ 50 ਲੱਖ ਦੀ ਫਿਰੌਤੀ ਮਗਰੋਂ ਨੰਬਰਦਾਰ ਦੇ ਘਰ ‘ਤੇ ਫਾਇਰਿੰਗ

ਤਰਨਤਾਰਨ ‘ਚ 50 ਲੱਖ ਦੀ ਫਿਰੌਤੀ ਮਗਰੋਂ ਨੰਬਰਦਾਰ ਦੇ ਘਰ ‘ਤੇ ਫਾਇਰਿੰਗ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਭੰਗਾਲਾ ਤੋਂ ਫਾਇਰਿੰਗ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਨੰਬਰਦਾਰ ਬੋਹੜ ਸਿੰਘ ਦੇ ਘਰ ਦੇ ਗੇਟ ‘ਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਮੋਟਰਸਾਈਕਲ ‘ਤੇ ਸਵਾਰ 2 ਅਣਪਛਾਤੇ ਹਮਲਾਵਰ ਨੰਬਰਦਾਰ ਦੇ ਘਰ ਪਹੁੰਚੇ ਅਤੇ ਗੇਟ ‘ਤੇ 5 ਤੋਂ 6 ਰਾਊਂਡ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰਕ ਮੈਂਬਰ ਗੁਰਚੇਤ ਸਿੰਘ ਅਨੁਸਾਰ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

Advertisements

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਦਰ ਪੱਟੀ ਦੇ ਐੱਸ.ਐੱਚ.ਓ. ਨਰਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖਾਲੀ ਖੋਲ ਬਰਾਮਦ ਕੀਤੇ ਹਨ। ਫਿਲਹਾਲ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਦੱਸਣਯੋਗ ਹੈ ਕਿ ਨੇੜਲੇ ਪਿੰਡ ਤੁਤ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਪਹਿਲਾਂ ਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਹੁਣ ਨੰਬਰਦਾਰ ਦੇ ਘਰ ਦੇ ਗੇਟ ‘ਤੇ ਹੋਈ ਫਾਇਰਿੰਗ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਹੋਰ ਵਧਾ ਦਿੱਤਾ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਘਟਨਾ ਪਿੱਛੇ ਦੇ ਕਾਰਨਾਂ ਦਾ ਖੁਲਾਸਾ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here