
ਕਪੂਰਥਲਾ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੇ ਵਲੋਂ ਸੀਜੇਪੀ ਦੇ ਸਮਰਥਨ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਐੱਸਆਰਆਈ ਦੌਰਾਨ ਕਥਿਤ ਵੋਟ ਚੋਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਤੇ ਕਪੂਰਥਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਆਪ ਆਗੂਆਂ ਨੇ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਵਿਚ ਹਿੱਸਾ ਲਿਆ।ਇਸ ਮੌਕੇ ਤੇ ਤਾਨਾਸ਼ਾਹ ਭਾਜਪਾ ਨੇ ਸੀਜੇਪੀ ਦੇ ਸਮਰਥਨ ਚ ਡਟ ਕੇ ਖੜ੍ਹੇ ਆਪ ਦੇ ਅਨੇਕਾਂ ਆਗੂਆਂ ਅਤੇ ਵਲੰਟੀਅਰਾਂ ਪੁਲਿਸ ਨੇ ਲਏ ਹਿਰਾਸਤ ਚ ਵੀ ਲਿਆ।

ਪ੍ਰਦਰਸ਼ਨ ਦੇ ਬਾਅਦ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਵੋਟਾਂ ਕੱਟੀਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਵੋਟਾਂ ਦੇ ਹੱਕ ਤੇ ਡਾਕਾ ਮਾਰਨ ਵਾਲਿਆਂ ਨੂੰ ਲੋਕਤੰਤਰ ਵਿੱਚ ਕੋਈ ਛੋਟ ਨਹੀਂ ਮਿਲਣੀ ਚਾਹੀਦੀ।ਉਨ੍ਹਾਂਨੇ ਕਿਹਾ ਕਿ ਵੋਟਾਂ ਦੀ ਧਾਂਦਲੀ ਅਤੇ ਲੋਕਤੰਤਰ ਨਾਲ ਖਿਲਵਾੜ੍ਹ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਵੋਟ ਦੀ ਤਾਕਤ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵੋਟ ਦੀ ਅਹਿਮੀਅਤ ਹੈ।ਵੋਟਾਂ ਦੀ ਧਾਂਦਲੀ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਨੀਂਹ ਨਿਰਪੱਖ ਅਤੇ ਆਜ਼ਾਦ ਚੋਣਾਂ ਤੇ ਟਿਕੀ ਹੁੰਦੀ ਹੈ।ਜਦੋਂ ਲੋਕਾਂ ਦੇ ਵੋਟ ਪਾਉਣ ਦੇ ਹੱਕ ਤੇ ਡਾਕਾ ਮਾਰਿਆ ਜਾਂਦਾ ਹੈ ਜਾਂ ਨਤੀਜਿਆਂ ਨਾਲ ਹੇਰਾਫੇਰੀ ਹੁੰਦੀ ਹੈ,ਤਾਂ ਨਾ ਸਿਰਫ਼ ਸੰਵਿਧਾਨ ਦੀ ਉਲੰਘਣਾ ਹੁੰਦੀ ਹੈ,ਸਗੋਂ ਆਮ ਜਨਤਾ ਦਾ ਸਿਸਟਮ ਤੋਂ ਭਰੋਸਾ ਵੀ ਉੱਠ ਜਾਂਦਾ ਹੈ।ਨਾਗਰਿਕਾਂ ਦਾ ਆਪਣੇ ਹੱਕਾਂ ਅਤੇ ਵੋਟ ਦੀ ਕੀਮਤ ਪ੍ਰਤੀ ਜਾਗਰੂਕ ਹੋਣਾ ਸਭ ਤੋਂ ਵੱਡੀ ਤਾਕਤ ਹੈ।ਚੋਣ ਕਮਿਸ਼ਨ ਅਤੇ ਅਦਾਲਤਾਂ ਵਰਗੀਆਂ ਸੰਸਥਾਵਾਂ ਦਾ ਬਿਨਾਂ ਕਿਸੇ ਸਿਆਸੀ ਦਬਾਅ ਦੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਨਾ ਲਾਜ਼ਮੀ ਹੈ।ਉਨ੍ਹਾਂਨੇ ਕਿਹਾ ਵੋਟ ਧਾਂਦਲੀ ਦੇ ਵਿਰੁੱਧ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਆਵਾਜ਼ ਬੁਲੰਦ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ।ਐਡਵੋਕੇਟ ਚੰਦੀ ਨੇ ਦੋਸ਼ ਲਾਇਆ ਕਿ ਚੋਣ ਪ੍ਰਕਿਰਿਆ ਵਿੱਚ ਧਾਂਦਲੀ ਕੀਤੀ ਗਈ ਹੈ ਅਤੇ ਨਾਗਰਿਕਾਂ ਤੋਂ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਭਾਜਪਾ ਵੋਟ ਚੋਰੀ ਕਰਕੇ ਸਰਕਾਰਾਂ ਬਣਾ ਰਹੀ ਹੈ।
ਉਨ੍ਹਾਂਨੇ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ ਅਤੇ ਦੋਵੇਂ ਰਲ਼ ਕੇ ਚੋਣਾਂ ਵਿੱਚ ਘਪਲੇਬਾਜ਼ੀ ਕਰ ਰਹੇ ਹਨ।ਅੱਜ ਭਾਜਪਾ ਅਤੇ ਚੋਣ ਕਮਿਸ਼ਨ ਦੋਵੇਂ ਹੀ ਦੇਸ਼ ਦੇ ਲੋਕਾਂ ਸਾਹਮਣੇ ਨੰਗੇ ਹੋ ਚੁੱਕੇ ਹਨ।ਉਨ੍ਹਾਂ ਨੇ ਕਿਹਾ ਅੱਜ ਲੋਕਾਂ ਦਾ ਲੋਕਤੰਤਰ ਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਘਰਾਂ ਤੋਂ ਬਾਹਰ ਨਿਕਲਣਾ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਕਿਸੇ ਦੇ ਬਾਪ ਦਾ ਨਹੀਂ ਹੈ।












