Monday, October 12, 2026
Home Latest ਅੰਮ੍ਰਿਤਸਰ ਏਅਰਪੋਰਟ ਨੇੜੇ ਸ਼ੱਕੀ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਏਅਰਪੋਰਟ ਨੇੜੇ ਸ਼ੱਕੀ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਸ਼ੱਕੀ ਡਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਘਟਨਾ ਕਾਰਨ ਅੰਮ੍ਰਿਤਸਰ ਆਉਣ ਵਾਲੀਆਂ 3 ਉਡਾਣਾਂ ਨੂੰ ਡਾਇਵਰਟ ਕਰਨਾ ਪਿਆ। ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 9 ਵਜੇ ਰਾਜਾਸਾਂਸੀ ਨੇੜਲੇ ਇੱਕ ਪਿੰਡ ਵਿੱਚ ਡਰੋਨ ਗਤੀਵਿਧੀ ਦੇਖੇ ਜਾਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਏਅਰ ਇੰਡੀਆ ਦੀ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਉਡਾਣ AI-855 ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ। ਉੱਥੇ ਹੀ, ਇੰਡੀਗੋ ਦੀ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਉਡਾਣ 6E-5028 ਨੂੰ ਚੰਡੀਗੜ੍ਹ ਵੱਲ ਡਾਇਵਰਟ ਕੀਤਾ ਗਿਆ, ਜਦਕਿ ਮਲੇਸ਼ੀਆ ਏਅਰਲਾਈਨਜ਼ ਦੀ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਉਡਾਣ MH-118 ਨੂੰ ਦਿੱਲੀ ਭੇਜ ਦਿੱਤਾ ਗਿਆ।

Advertisements

ਘਟਨਾ ਤੋਂ ਬਾਅਦ ਹਵਾਈ ਅੱਡੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਹਾਲਾਂਕਿ, ਡਰੋਨ ਗਤੀਵਿਧੀ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ ਇਸ ਦੇ ਕਾਰਨਾਂ ਬਾਰੇ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਵੀ ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਸ਼ੱਕੀ ਡਰੋਨ ਗਤੀਵਿਧੀ ਦੀ ਸੂਚਨਾ ਮਿਲੀ ਸੀ। ਉਸ ਸਮੇਂ ਵੀ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ ਸੱਤ ਉਡਾਣਾਂ ਨੂੰ ਦਿੱਲੀ ਅਤੇ ਚੰਡੀਗੜ੍ਹ ਵੱਲ ਡਾਇਵਰਟ ਕੀਤਾ ਗਿਆ ਸੀ। ਫਿਲਹਾਲ, ਤਾਜ਼ਾ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here