
ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ 2 ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਗੋਲੀਆਂ ਚਲਾਉਣ ਦੇ ਆਰੋਪ ਲੱਗੇ ਹਨ। ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਸਨ ਅਤੇ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦੇ ਸਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਹਸਪਤਾਲ ਦੇ ਐਸ.ਐਮ.ਓ. ਡਾ. ਗੁਰਮੇਲ ਸਿੰਘ ਅਨੁਸਾਰ, ਜਦੋਂ ਪਰਵਿੰਦਰ ਝੋਟਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












