Tuesday, October 13, 2026
Home Punjab ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਵਿੱਤੀ ਸਹਾਇਤਾ,...

ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਵਿੱਤੀ ਸਹਾਇਤਾ, CM Mann ਨੇ ਕੀਤਾ ਐਲਾਨ

ਤਰਨਤਾਰਨ (ਦ ਸਟੈਲਰ ਨਿਊਜ਼)। ਬੀਤੇ ਦਿਨੀਂ ਤਰਨਤਾਰਨ ਦੇ ਥਾਣਾ ਸਰਹਾਲੀ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਇਕਬਾਲ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਏਐਸਆਈ ਇਕਬਾਲ ਸਿੰਘ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ।

Advertisements

ਐਚਡੀਐਫਸੀ ਬੈਂਕ ਤੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਤੋਂ ਇਲਾਵਾ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ ਨੂੰ ਸਗੋਂ ਪੁਲਿਸ ਫੋਰਸ ਨੂੰ ਵੀ ਘਾਟਾ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਏਐਸਆਈ ਇਕਬਾਲ ਸਿੰਘ ਦੇ ਕਾਤਲਾਂ ਦਾ ਪਤਾ ਲਗਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਗੈਂਗਸਟਰਾਂ ਵਿਰੁੱਧ ਕੋਈ ਨਰਮੀ ਨਾ ਵਰਤਣ ਦੇ ਹੁਕਮ ਦਿੱਤੇ ਹਨ।

LEAVE A REPLY

Please enter your comment!
Please enter your name here