Saturday, October 17, 2026
Home Chandigarh ED ਦਾ ਐਕਸ਼ਨ, ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ‘ਚ ਲਏ CM Mann...

ED ਦਾ ਐਕਸ਼ਨ, ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ‘ਚ ਲਏ CM Mann ਦੇ ਰਿਸ਼ਤੇਦਾਰ ਅਮਰਦੀਪ ਗਰੇਵਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਲੱਗੇ 5 ਕਰੋੜ ਰੁਪਏ ਦੇ ਕਥਿਤ ਭ੍ਰਿਸ਼ਟਾਚਾਰ ਦੇ ਆਰੋਪਾਂ ਦੇ ਮਾਮਲੇ ਵਿੱਚ ਈਡੀ ਨੇ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਰਿਸ਼ਤੇਦਾਰ ਨੂੰ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ, ਅਮਰਦੀਪ ਸਿੰਘ ਗਰੇਵਾਲ ਨੂੰ ਜਾਂਚ ਏਜੰਸੀ ਨੇ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਭਾਰਤ ਵਾਪਸੀ ਦੌਰਾਨ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ, ਈਡੀ ਨੇ ਅਮਰਦੀਪ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ। ਉਸ ਨੂੰ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦਫਤਰ ਵਿਖੇ ਲੈ ਕੇ ਜਾਂਦਾ ਦੱਸਿਆ ਗਿਆ ਹੈ। ਦੱਸ ਦਈਏ ਕਿ ਅਮਰਦੀਪ ਗਰੇਵਾਲ ਖਿਲਾਫ਼ ਪਹਿਲਾਂ ਹੀ ਈਡੀ ਨੇ ਮਾਮਲੇ ਵਿੱਚ ਲੁੱਕ-ਆਊਟ ਸਰਕੂਲਰ (LOC) ਜਾਰੀ ਕੀਤਾ ਹੋਇਆ ਸੀ ਅਤੇ ਹੁਣ ਜਿਵੇਂ ਹੀ ਉਹ ਕੈਨੇਡਾ ਤੋਂ ਭਾਰਤ ਵਾਪਸ ਪਹੁੰਚਿਆ ਤਾਂ ਜਾਂਚ ਏਜੰਸੀ ਨੇ ਹਿਰਾਸਤ ਵਿੱਚ ਲੈ ਲਿਆ।

Advertisements

ਇਸ ਤੋਂ ਪਹਿਲਾਂ, ਅਮਰਦੀਪ ਸਿੰਘ ਗਰੇਵਾਲ ਨੂੰ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਸੀਨੀਅਰ ਅਧਿਕਾਰੀਆਂ ਵੱਲੋਂ ਕਥਿਤ ਭ੍ਰਿਸ਼ਟ ਗਤੀਵਿਧੀਆਂ ਦੀ ਜਾਂਚ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ, ਜਿਸ ਵਿੱਚ ਟ੍ਰਾਂਸਫਰ ਲਈ ਨਕਦੀ ਅਤੇ ਅਨੁਕੂਲ ਨੀਤੀਆਂ ਪ੍ਰਾਪਤ ਕਰਨ ਲਈ ਨਕਦੀ ਸ਼ਾਮਲ ਹੈ। ਦੱਸ ਦਈਏ ਕਿ ਏਜੰਸੀ ਨੇ ਪਹਿਲਾਂ ਗਰੇਵਾਲ ਨੂੰ 7 ਅਕਤੂਬਰ ਲਈ ਸੰਮਨ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਅਪੀਲ ‘ਤੇ ਉਸ ਨੂੰ 9 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਗਰੇਵਾਲ ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਹੋਏ ਹਨ। ਈਡੀ ਸੂਤਰ ਨੇ ਕਿਹਾ ਕਿ ਉਹ ਪੰਜਾਬੀ ਫਿਲਮਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚ ਮੌਜਾਂ ਹੀ ਮੌਜਾਂ (2023) ਅਤੇ ਸਨੋਮੈਨ (2022) ਸ਼ਾਮਲ ਹਨ ਅਤੇ ਉਨ੍ਹਾਂ ਦੇ ਵਿਦੇਸ਼ੀ ਨਿਰਮਾਣ ਅਤੇ ਰਿਲੀਜ਼ ਸਬੰਧ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਫਿਲਮਾਂ ‘ਆਪ’ ਸਰਕਾਰ ਬਣਨ ਤੋਂ ਬਾਅਦ ਬਣਾਈਆਂ ਗਈਆਂ ਸਨ।

LEAVE A REPLY

Please enter your comment!
Please enter your name here