Tuesday, October 20, 2026
Home National ਮਣੀਪੁਰ ‘ਚ ਭੜਕੀ ਹਿੰਸਾ, ਜੰਗਲ ‘ਚੋਂ ਲੱਕੜਾਂ ਲੈਣ ਗਏ 3 ਵਿਅਕਤੀਆਂ ਦਾ...

ਮਣੀਪੁਰ ‘ਚ ਭੜਕੀ ਹਿੰਸਾ, ਜੰਗਲ ‘ਚੋਂ ਲੱਕੜਾਂ ਲੈਣ ਗਏ 3 ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ

ਮਨੀਪੁਰ (ਦ ਸਟੈਲਰ ਨਿਊਜ਼)। ਮਨੀਪੁਰ ਤੋਂ ਇਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਨੀਪੁਰ ਦੇ ਜੰਗਲ ਵਿੱਚ ਲੱਕੜਾਂ ਲੈਣ ਲਈ ਗਏ 3 ਵਿਅਕਤੀਆਂ ਦਾ ਦਹਿਸ਼ਤਗਰਦਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੁੱਸੇ ਵਿੱਚ ਆਏ ਲੋਕਾਂ ਨੇ 2 ਲਾਸ਼ਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੱਖ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਘਟਨਾ ਮਗਰੋਂ ਇੰਫਾਲ ਵਿੱਚ ਤਣਾਅ ਫੈਲ ਗਿਆ ਅਤੇ ਸਾਰੇ ਬਾਜ਼ਾਰ ਬੰਦ ਕਰ ਦਿੱਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਦਹਿਸ਼ਤਗਰਦਾਂ ਨੇ ਇੰਫਾਲ ਪੂਰਬੀ ਅਤੇ ਕਾਂਗਪੋਕਪੀ ਜ਼ਿਲ੍ਹਿਆਂ ਦੀ ਸਰਹੱਦ ’ਤੇ ਲੱਕੜਾਂ ਚੁੱਕਣ ਵਾਲੇ 16 ਵਿਅਕਤੀਆਂ, ਜੋ ਮੈਤੇਈ ਭਾਈਚਾਰੇ ਨਾਲ ਸਬੰਧਤ ਸਨ, ’ਤੇ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ 3 ਹੋਰ ਵਿਅਕਤੀ ਜ਼ਖ਼ਮੀ ਹੋਏ ਹਨ ਜਦਕਿ 3 ਹੋਰ ਲਾਪਤਾ ਹਨ।

Advertisements

ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਮਗਰੋਂ ਮੁੱਖ ਮੰਤਰੀ ਵਾਈ ਖੇਮਚੰਦ ਸਿੰਘ ਨੇ ਪ੍ਰਾਈਵੇਟ ਹਸਪਤਾਲ ਦਾ ਦੌਰਾ ਕਰ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਬਾਅਦ ਵਿੱਚ ਉਨ੍ਹਾਂ ਸੂਬੇ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਸੱਦੀ। ਮੀਟਿੰਗ ਵਿੱਚ ਬੇਕਸੂਰ ਲੋਕਾਂ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਤੋਂ ਪਹਿਲਾਂ ਨਾਰਾਜ਼ ਲੋਕਾਂ ਨੇ ਇੱਥੇ ਬਾਬੂਪਾਰਾ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਮੁੱਖ ਗੇਟ ਦੇ ਬਾਹਰ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ। ਪੁਲਿਸ ਨੇ ਹੰਝੂ ਗੈਸ ਦੇ ਕਈ ਗੋਲੇ ਦਾਗ਼ ਕੇ ਭੀੜ ਨੂੰ ਮੌਕੇ ਤੋਂ ਖਿੰਡਾ ਦਿੱਤਾ ਜਿਸ ਮਗਰੋਂ ਲਾਸ਼ਾਂ ਜਵਾਹਰਲਾਲ ਨਹਿਰੂ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਲਿਆਂਦੀਆਂ ਗਈਆਂ। ਮੁੱਖ ਮੰਤਰੀ ਦੇ ਬੰਗਲੇ ਅਤੇ ਉਸ ਵੱਲ ਆਉਂਦੇ ਸਾਰੇ ਰਾਹਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

LEAVE A REPLY

Please enter your comment!
Please enter your name here