Wednesday, October 21, 2026
Home Chandigarh 525 ਗ੍ਰਾਮ ਅਫ਼ੀਮ ਸਮੇਤ ਪੰਜਾਬ ਪੁਲਿਸ ਦਾ ਕਾਂਸਟੇਬਲ ਗ੍ਰਿਫ਼ਤਾਰ, 2 ਸਾਥੀ ਵੀ...

525 ਗ੍ਰਾਮ ਅਫ਼ੀਮ ਸਮੇਤ ਪੰਜਾਬ ਪੁਲਿਸ ਦਾ ਕਾਂਸਟੇਬਲ ਗ੍ਰਿਫ਼ਤਾਰ, 2 ਸਾਥੀ ਵੀ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਅੱਡਾ ਬਾਸਰਕੇ ਵਿਖੇ ਸਾਂਝੀ ਨਾਕਾਬੰਦੀ ਦੌਰਾਨ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ 525 ਗ੍ਰਾਮ ਅਫ਼ੀਮ ਅਤੇ ਬੋਲੈਰੋ ਗੱਡੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇੱਕ ਬੋਲੈਰੋ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 525 ਗ੍ਰਾਮ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਸਨੇਰ, ਜਗਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਈਆਂ ਅਤੇ ਅਮਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸਲਾਨੀ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।

Advertisements

ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ। ਜ਼ੀਰਾਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਅਮਰਜੀਤ ਸਿੰਘ ਲਗਪਗ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹੋਇਆ ਸੀ। ਸੁਰੱਖਿਆ ਵਿੱਚ ਤਾਇਨਾਤ ਇੱਕ ਮੁਲਾਜ਼ਮ ਦੇ ਬਿਮਾਰ ਹੋਣ ਕਾਰਨ ਉਸ ਦੀ ਥਾਂ ਅਮਰਜੀਤ ਸਿੰਘ ਨੂੰ ਡਿਊਟੀ ’ਤੇ ਭੇਜਿਆ ਗਿਆ ਸੀ। ਜ਼ੀਰਾ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਮੁਲਾਜ਼ਮ ਐੱਸ.ਐੱਸ.ਪੀ. ਫ਼ਿਰੋਜ਼ਪੁਰ ਵੱਲੋਂ ਭੇਜੇ ਜਾਂਦੇ ਹਨ। ਗ੍ਰਿਫ਼ਤਾਰ ਕਾਂਸਟੇਬਲ ਨਾਲ ਉਨ੍ਹਾਂ ਦਾ ਕੋਈ ਨਿੱਜੀ ਸਬੰਧ ਨਹੀਂ ਹੈ।

LEAVE A REPLY

Please enter your comment!
Please enter your name here