
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਰਾਜ ਪੱਧਰੀ ਖੇਡ ਫੁੱਟਬਾਲ ਦਾ ਟੂਰਨਾਮੈਂਟ ਦਾ ਮਿਤੀ 20-10-2026 ਨੂੰ ਚੌਥੇ ਦਿਨ ਵੱਖ-ਵੱਖ ਖੇਡ ਵੈਨਿਊ ਤੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ, ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਾਜ ਪੱਧਰ ਫੁਟਬਾਲ ਵਿੱਚ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਵਿੱਚੋਂ ਅੰਡਰ 14 ,17 ,21, ,21-30,31- 40 ਸਾਲ ਦੇ ਖਿਡਾਰੀ ਭਾਗ ਲੈ ਰਹੇ ਹਨ। ਇਹ ਟੂਰਨਾਮੈਂਟ ਮਿਤੀ 20 ਅਕਤੂਬਰ 2026 ਤੋਂ 23 ਅਕਤੂਬਰ, 2026 ਤੱਕ ਲੜਕੀਆਂ/ਔਰਤਾਂ ਦੇ ਵਿੱਚ ਕਰਵਾਏ ਜਾਣਗੇ। ਮਿਤੀ 20-10- 2026 ਦੇ ਹੁਣ ਤੱਕ ਦੇ ਫਾਈਨਲ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਹਨ , ਅੰਡਰ- 14 ਸਾਲ (ਲੜਕੇ) ਵਿਚੋਂ ਜ਼ਿਲ੍ਹਾ ਰੂਪ ਨਗਰ ਪਹਿਲੇ ਸਥਾਨ, ਜ਼ਿਲ੍ਹਾ ਮਾਨਸਾ ਦੂਜੇ ਸਥਾਨ ਅਤੇ ਜ਼ਿਲ੍ਹਾ ਬਠਿੰਡਾਂ ਦੀ ਟੀਮ ਤੀਜੇ ਸਥਾਨ ਤੇ ਰਹੀ।ਅੰਡਰ-17 ਸਾਲ ਵਿਚ ਲੜਕਿਆਂ ਦੀਆਂ ਟੀਮਾਂ ਵਿਚੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਦੂਜਾ ਅਤੇ ਜ਼ਿਲ੍ਹਾ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤਾ ਕੀਤਾ।ਇਸੇ ਤਰ੍ਹਾਂ ਅੰਡਰ-21 ਸਾਲ ਵਿਚ ਜ਼ਿਲ੍ਹਾ ਕਪੂਰਥਲਾ ਦੀ ਟੀਮ ਨੇ ਪਹਿਲਾ ਸਥਾਨ, ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੇ ਦੂਜਾ ਅਤੇ ਜ਼ਿਲ੍ਹਾ ਰੂਪ ਨਗਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਇਸੇ ਤਰ੍ਹਾ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਚੱਲ ਰਹੇ ਟੂਰਨਾਮੈਂਟ ਦਾ ਚੌਥਾ ਦਿਨ ਵੀ ਸਫਲਤਾ ਪੂਰਵਕ ਹੋ ਨਿਬੜਿਆ ਅਤੇ ਲੜਕੀਆਂ ਦੇ ਮੁਕਾਬਲੇ ਭਲਕੇ ਸ਼ੁਰੂ ਕਰਵਾਏ ਜਾਣਗੇ।
21-30 ਸਾਲ ਵਿਚ ਲੜਕਿਆ ਦੀ ਟੀਮਾਂ ਵਿਚੋਂ ਜ਼ਿਲ੍ਹਾ ਪਟਿਆਲਾ ਦੀ ਟੀਮ ਪਹਿਲੇ ਸਥਾਨ, ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਦੂਜੇ ਅਤੇ ਜ਼ਿਲ੍ਹਾ ਮੋਗਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾ 31-40 ਸਾਲ ਉਮਰ ਵਰਗ ਵਿਚ ਮਰਦਾਂ ਦੀਆਂ ਟੀਮਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਐਸ.ਬੀ.ਐਸ. ਨਗਰ ਨੇ ਦੂਜਾ ਸਥਾਨ ਅਤੇ ਜ਼ਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।













