
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸੰਦੀਪ ਸੈਣੀ, ਚੇਅਰਮੈਨ, ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਦੱਸਿਆ ਗਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੌਰ ਵਰਗ, ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੌਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਇਆ ਕਰਵਾਏ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੇ ਪੱਧਰ ਤੇ ਮੁੰਹਿਮ ਚਲਾਈ ਜਾ ਰਹੀ ਹੈ। ਸੰਦੀਪ ਸੈਣੀ, ਚੇਅਰਮੈਨ, (ਬੈਕਫਿੰਕੋ) ਵੱਲੋਂ ਪੰਜਾਬ ਦੇ ਨੋਜਵਾਨ ਜੋ ਗੈਂਗਸਟਰਵਾਦ ਅਤੇ ਨਸ਼ਿਆਂ ਵਿੱਚ ਫੱਸੇ ਹਨ, ਨੂੰ ਅਪੀਲ ਕੀਤੀ ਗਈ ਕਿ ਇਹ ਨੋਜਵਾਨ ਨਸ਼ਿਆਂ ਨੂੰ ਛੱਡਣ ਅਤੇ ਬੈਕਫਿੰਕੋ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਆਪਣਾ ਰੋਜਗਾਰ ਸਥਾਪਿਤ ਕਰਨ ਲਈ ਵੱਖ-ਵੱਖ ਰੋਜਗਾਰ ਸਕੀਮਾਂ ਅਧੀਨ ਬਹੁਤ ਘੱਟ ਵਿਆਜ ਦੀ ਦਰ ਤੇ ਕਰਜੇ ਮੁਹਇਆ ਕਰਵਾਏ ਜਾਣਗੇ। ਤਾਂ ਜੋ ਵੱਧ ਤੋਂ ਵੱਧ ਨੋਜਵਾਨ ਆਪਣੀ ਰੋਜੀ ਰੋਟੀ ਕਮਾ ਕੇ ਆਪਣੇ ਪਰਿਵਾਰ ਦਾ ਸਹਾਹਾ ਬਣ ਸਕਣ।












