Friday, October 23, 2026
Home Chandigarh ਚੰਡੀਗੜ੍ਹ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨਾਬਾਲਿਗ ਵਿਦਿਆਰਥੀ ਦਾ ਗੋਲੀਆਂ ਮਾਰ...

ਚੰਡੀਗੜ੍ਹ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨਾਬਾਲਿਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਤੋਂ ਇਕ ਦਿਲ-ਦਿਲਹਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਸੈਕਟਰ 22 ਵਿੱਚ ਇੱਕ 17 ਸਾਲ ਦੀ ਨਾਬਾਲਿਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਮਾਰਨ ਵਾਲਾ ਮੁਲਜ਼ਮ ਵੀ ਨਾਬਾਲਿਗ ਹੈ, ਜਿਸ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਨੈਤਿਕ ਦਾ ਕਤਲ ਕੀਤਾ। ਹਮਲੇ ਵਿੱਚ ਆਟੋ ਡਰਾਈਵਰ ਸਿਕੰਦਰ ਪਾਸਵਾਨ ਵੀ ਜ਼ਖ਼ਮੀ ਹੋ ਗਿਆ, ਜਿਸ ਦਾ GMSH-16 ਵਿੱਚ ਇਲਾਜ ਚੱਲ ਰਿਹਾ ਹੈ, ਜਦੋਂ ਕਿ ਨੈਤਿਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਨਾਬਾਲਗ ਨੇ ਬਾਈਕ ’ਤੇ ਆ ਕੇ ਨੈਤਿਕ ਦੇ ਆਟੋ ਦਾ ਪਿੱਛਾ ਕੀਤਾ ਅਤੇ 3 ਗੋਲੀਆਂ ਚਲਾਈਆਂ। ਇੱਕ ਗੋਲੀ ਆਟੋ ਚਾਲਕ ਦੇ ਮੋਢੇ ਵਿੱਚ ਲੱਗੀ, ਜਦਕਿ ਦੂਜੀ ਨੈਤਿਕ ਦੀ ਛਾਤੀ ਵਿੱਚ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Advertisements

ਪੁਲਿਸ ਅਨੁਸਾਰ ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੈਕਟਰ-34 ਵਿੱਚ ਹੋਈ ਕੁੱਟਮਾਰ ਅਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਨੂੰ ਲੈ ਕੇ ਵਿਵਾਦ ਸੀ। ਪੁਲਿਸ ਅਨੁਸਾਰ, ਨੈਤਿਕ ਸੈਕਟਰ 32 ਦੇ ਐਸਡੀ ਸਕੂਲ ਵਿੱਚ 11ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਪਹਿਲਾਂ ਸੇਂਟ ਜੋਸਫ਼ ਸਕੂਲ ਵਿੱਚ ਪੜ੍ਹਦਾ ਸੀ, ਜਿੱਥੇ ਉਸਦੀ ਮੁਲਜ਼ਮ ਨਾਲ ਵਿਵਾਦ ਹੋ ਗਿਆ ਸੀ। ਦੋਵੇਂ ਅਕਸਰ ਇੱਕ-ਦੂਜੇ ਨਾਲ ਬੁਰਾ ਵਿਵਹਾਰ ਕਰਦੇ ਸਨ ਅਤੇ ਸੋਸ਼ਲ ਮੀਡੀਆ ‘ਤੇ ਇੱਕ-ਦੂਜੇ ਦੀਆਂ ਵੀਡੀਓ ਪੋਸਟ ਕਰਦੇ ਸਨ। ਜਦੋਂ ਇਹ ਤਕਰਾਰ ਜ਼ਿਆਦਾ ਵਧ ਗਈ ਤਾਂ ਨੈਤਿਕ ਦੇ ਪਰਿਵਾਰ ਨੇ ਉਸ ਦਾ ਸਕੂਲ ਬਦਲ ਦਿੱਤਾ ਸੀ।

ਪੁਲਿਸ ਅਨੁਸਾਰ, ਨੈਤਿਕ ਅਤੇ ਉਸਦੇ ਦੋਸਤ ਨੇ ਕੱਲ੍ਹ ਬੀਤੀ ਸ਼ਾਮ ਸੈਕਟਰ 34 ਵਿੱਚ ਮੁਲਜ਼ਮਾਂ ਦਾ ਸਾਹਮਣਾ ਕੀਤਾ। ਆਰੋਪ ਹੈ ਕਿ ਉਨ੍ਹਾਂ ਨੇ ਸੌਰਵ ਨੂੰ ਕੁੱਟਿਆ ਅਤੇ ਘਟਨਾ ਦੀ ਵੀਡੀਓ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਸੌਰਵ ਨੇ ਆਪਣੇ ਦੋਸਤਾਂ ਨੂੰ ਬੁਲਾਇਆ ਅਤੇ ਨੈਤਿਕ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਅਨੁਸਾਰ, ਗੋਲੀਬਾਰੀ ਦੀ ਘਟਨਾ ਸੈਕਟਰ 22 ਵਿੱਚ ਲਗਭਗ ਇੱਕ ਘੰਟੇ ਬਾਅਦ ਵਾਪਰੀ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਫਿਲਹਾਲ, ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here