Saturday, October 24, 2026
Home Crime ਘਰੇਲੂ ਕਲੇਸ਼ ਕਾਰਨ ਨੂੰਹ ਨੇ ਸੱਸ ਅਤੇ ਪਤੀ ਨੂੰ ਉਤਾਰਿਆ ਮੌ-ਤ ਦੇ...

ਘਰੇਲੂ ਕਲੇਸ਼ ਕਾਰਨ ਨੂੰਹ ਨੇ ਸੱਸ ਅਤੇ ਪਤੀ ਨੂੰ ਉਤਾਰਿਆ ਮੌ-ਤ ਦੇ ਘਾਟ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਪਤਨੀ ਨੇ ਪਤੀ ਅਤੇ ਸੱਸ ਦਾ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਉਹ ਮੌਕੇ ਤੋ ਫਰਾਰ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ, ਸੱਸ ਨੇ ਕਿਹਾ ਸੀ ਕਿ ਉਹ ਆਪਣੇ ਪੁੱਤ ਦਾ ਦੂਜਾ ਵਿਆਹ ਕਰਵਾਏਗੀ। ਇਸ ਗੱਲ ਨੂੰ ਲੈ ਕੇ ਨੂੰਹ ਨਾਰਾਜ਼ ਸੀ। ਏਸੀਪੀ ਗਗਨਦੀਪ ਸਿੰਘ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਅੰਨ੍ਹੇ ਦੋਹਰੇ ਕਤਲ ਕਾਂਡ ਦਾ ਪਰਦਾਫ਼ਾਸ਼ ਕਰਦਿਆਂ ਦੱਸਿਆ ਕਿ ਪੁਲਿਸ ਨੂੰ 18 ਅਕਤੂਬਰ 2026 ਨੂੰ ਇਤਲਾਹ ਮਿਲੀ ਸੀ ਕਿ ਉਕਤ ਕਾਲੋਨੀ ਦੇ ਇੱਕ ਘਰ ਵਿੱਚੋਂ ਬਹੁਤ ਜ਼ਿਆਦਾ ਬਦਬੂ ਆ ਰਹੀ ਹੈ।

Advertisements

ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਦੇ ਮੁੱਖ ਅਫ਼ਸਰ (ਐੱਸਐੱਚਓ) ਸਮੇਤ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮੌਜੂਦਗੀ ਵਿੱਚ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਈ। ਘਰ ਦੇ ਅੰਦਰ ਤਲਾਸ਼ੀ ਲੈਣ ‘ਤੇ ਦੋ ਲਾਸ਼ਾਂ ਬਰਾਮਦ ਹੋਈਆਂ, ਜਿਨ੍ਹਾਂ ਦੀ ਸ਼ਨਾਖ਼ਤ ਗੌਰਵ ਕੁਮਾਰ ਅਤੇ ਉਸ ਦੀ ਮਾਤਾ ਰਿਤੂ ਵਜੋਂ ਹੋਈ। ਪੁਲਿਸ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਦਿਆਂ ਥਾਣਾ ਸਦਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103 ਤਹਿਤ ਕਤਲ ਦਾ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here