Friday, October 23, 2026
Home Hoshiarpur ਖੇਡਾਂ ਵਤਨ ਪੰਜਾਬ ਦੀਆਂ 2026: ਲੜਕੀਆਂ ਦੇ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਦੀ...

ਖੇਡਾਂ ਵਤਨ ਪੰਜਾਬ ਦੀਆਂ 2026: ਲੜਕੀਆਂ ਦੇ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਦੀ ਸਮਾਪਤੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਰਾਜ ਪੱਧਰੀ ਖੇਡ ਫੁੱਟਬਾਲ ਦਾ ਟੂਰਨਾਮੈਂਟ ਦਾ ਮਿਤੀ 23-10-2026 ਨੂੰ ਵੱਖ-ਵੱਖ ਖੇਡ ਵੈਨਿਊ ਤੇ ਲੜਕੀਆਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ, ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਾਜ ਪੱਧਰ ਫੁਟਬਾਲ ਵਿੱਚ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਵਿੱਚੋਂ ਅੰਡਰ 14,17,21,21-30 ਸਾਲ ਦੀਆਂ ਖਿਡਾਰਨਾਂ ਭਾਗ ਲਿਆ। ਮਿਤੀ 23-10- 2026 ਦੇ ਹੁਣ ਤੱਕ ਦੇ ਫਾਈਨਲ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਹਨ, ਅੰਡ-21 ਸਾਲ ਲੜਕੀਆਂ ਦੀਆਂ ਟੀਮਾਂ ਵਿਚੋਂ ਜ਼ਿਲ੍ਹਾ ਮਲੇਰਕੋਟਲੇ ਦੀ ਟੀਮ ਨੇ ਪਹਿਲਾ ਸਥਾਨ, ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਦੂਜਾ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਆਪਣੇ-ਅਪਣੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ।

Advertisements

ਇਸ ਦੇ ਨਾਲ ਹੀ ਅੰਡਰ- 17 ਸਾਲ ਦੀਆਂ ਲੜਕੀਆਂ ਦੀਆਂ ਟੀਮਾਂ ਵਿਚੋਂ ਜ਼ਿਲ੍ਹਾ ਹੁਸ਼ਿਆਰਪੁਰ ਨੇ ਸੋਨੇ ਦਾ ਤਗਮਾ, ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਚਾਂਦੀ ਦਾ ਤਗਮਾ ਅਤੇ ਜ਼ਿਲ੍ਹਾ ਜਲੰਧਰ ਦੀ ਟੀਮ ਨੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-14 ਸਾਲ ਵਿਚ ਲੜਕੀਆਂ ਦੀਆਂ ਟੀਮਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ, ਜ਼ਿਲ੍ਹਾ ਰੂਪਨਗਰ ਦੀ ਟੀਮ ਨੇ ਦੂਜਾ ਅਤੇ ਜ਼ਿਲ੍ਹਾ ਬਠਿੰਡਾ ਦੀ ਟੀਮ ਨੇ ਤੀਜ ਸਥਾਨ ਪ੍ਰਾਪਤ ਕੀਤਾ।

ਇਸ ਦੇ ਨਾਲ ਹੀ 21-30 ਸਾਲ ਵਿੱਚ ਜ਼ਿਲ੍ਹਾ ਕਪੂਰਥਲਾ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਜਾ ਅਤੇ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਚੱਲ ਰਹੇ ਰਾਜ ਪੱਧਰੀ ਟੂਰਨਾਮੈਂਟ ਅੱਜ ਮਿਤੀ 23-10-2026 ਨੂੰ ਸਫਲਤਾ ਪੂਰਵਕ ਸਮਾਪਤੀ ਕੀਤੀ ਗਈ ਅਤੇ ਜ਼ਿਲ੍ਹਾ ਖੇਡ ਅਫਸਰ, ਹੁਸ਼ਿਆਰਪੁਰ ਵਲੋਂ ਸਾਰੇ ਪ੍ਰਸਾਸ਼ਨ ਸਮੇਤ ਕੋਚਿਜ, ਕਨਵੀਨਰ ਅਤੇ ਸਮੂਹ ਖੇਡ ਵਿਭਾਗ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here