Friday, October 23, 2026
Home Latest ਅਮਰੀਕਾ ‘ਚ ਲੁਧਿਆਣੇ ਦੇ ਨੌਜਵਾਨ ਗੁਰਲਾਲ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ...

ਅਮਰੀਕਾ ‘ਚ ਲੁਧਿਆਣੇ ਦੇ ਨੌਜਵਾਨ ਗੁਰਲਾਲ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ

ਲੁਧਿਆਣਾ (ਦ ਸਟੈਲਰ ਨਿਊਜ਼)। ਅਮਰੀਕਾ ਤੋਂ ਇੱਕ ਦੁਖਦਾਇਕ  ਖ਼ਬਰ ਸਾਹਮਣੇ ਆਈ ਹੈ। ਜਿਥੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਇਲਾਕੇ ਅਧੀਨ ਪੈਂਦੇ ਪਿੰਡ ਸਿੱਧਵਾਂ ਬੇਟ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਗੁਰਲਾਲ ਸਿੰਘ ਉਰਫ਼ ਗੱਗਣਾ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਗੁਰਲਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦਿਆ ਹੀ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

Advertisements

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਉਰਫ਼ ਗੱਗਣਾ, ਪੁੱਤਰ ਚਮਕੌਰ ਸਿੰਘ ਅਤੇ ਬਲਜੀਤ ਕੌਰ, ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਨਾਲ ਅਮਰੀਕਾ ਵਿੱਚ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸਦੀ ਮੌਤ ਹੋ ਗਈ।

LEAVE A REPLY

Please enter your comment!
Please enter your name here