Saturday, October 24, 2026
Home Crime ਐਕਟਿਵਾ ਸਾਈਡ ਕਰਨ ਨੂੰ ਲੈ ਕੇ ਹੋਇਆ ਵਿਵਾਦ, ਨੌਜਵਾਨ ਦਾ ਗੋਲੀਆਂ ਮਾਰ...

ਐਕਟਿਵਾ ਸਾਈਡ ਕਰਨ ਨੂੰ ਲੈ ਕੇ ਹੋਇਆ ਵਿਵਾਦ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤ-ਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਅਮਿਤ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਆਰੋਪ ਲਗਾਇਆ ਹੈ ਕਿ ਉਸ ਦੇ ਪੁੱਤਰ ਨੂੰ ਉਸ ਦੇ ਆਪਣੇ ਹੀ ਦੋਸਤਾਂ ਨੇ ਗੋਲੀਆਂ ਮਾਰੀਆਂ ਸਨ। ਮੁੱਢਲੀ ਜਾਣਕਾਰੀ ਅਨੁਸਾਰ ਐਕਟਿਵਾ ਨੂੰ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇਹ ਖੂਨੀ ਵਾਰਦਾਤ ਵਾਪਰੀ। ਇਹ ਘਟਨਾ ਰਾਤ ਕਰੀਬ 11:30 ਵਜੇ ਦੀ ਦੱਸੀ ਜਾ ਰਹੀ ਹੈ।ਮ੍ਰਿਤਕ ਦੇ ਪਿਤਾ ਅਨੁਸਾਰ ਅਮਿਤ ਨੂੰ ਘਰ ਦੇ ਬਾਹਰ ਨਿਸ਼ਾਨਾ ਬਣਾਇਆ ਗਿਆ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਵੱਲੋਂ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਹਮਲਾਵਰਾਂ ਨੇ ਅਮਿਤ ’ਤੇ ਕੁੱਲ 6 ਗੋਲੀਆਂ ਚਲਾਈਆਂ ਸਨ। ਉਨ੍ਹਾਂ ਦੇ ਬਿਆਨ ਮੁਤਾਬਕ ਦੋ ਗੋਲੀਆਂ ਸਿਰ ਵਿੱਚ, ਇੱਕ ਕਮਰ ਵਿੱਚ ਅਤੇ ਇੱਕ ਲੱਤ ਵਿੱਚ ਲੱਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Advertisements

ਅਮਿਤ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ। ਉਨ੍ਹਾਂ ਮੁਤਾਬਕ ਐਕਟਿਵਾ ਨੂੰ ਸਾਈਡ ਕਰਨ ਦੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਹੀ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਤਿੰਨ ਭਰਾਵਾਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਭੂਮਿਕਾ ਦੀ ਪੁਸ਼ਟੀ ਹੋਣੀ ਬਾਕੀ ਹੈ। ਫਿਲਹਾਲ ਪੁਲਿਸ ਜਾਂਚ ‘ਚ ਜੁੱਟ ਗਈ ਹੈ।

LEAVE A REPLY

Please enter your comment!
Please enter your name here