Tuesday, October 27, 2026
Home Crime ਕਾਲੀ ਸਕਾਰਪੀਓ ‘ਚ ਆਏ ਹਮਲਾਵਰਾਂ ਨੇ ਨੌਜਵਾਨਾਂ ਨੂੰ ਭੁੰਨਿਆ, ਇੱਕੋ ਪਰਿਵਾਰ ਦੇ...

ਕਾਲੀ ਸਕਾਰਪੀਓ ‘ਚ ਆਏ ਹਮਲਾਵਰਾਂ ਨੇ ਨੌਜਵਾਨਾਂ ਨੂੰ ਭੁੰਨਿਆ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ

ਮੋਗਾ (ਦ ਸਟੈਲਰ ਨਿਊਜ਼)। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ! ਮੋਗਾ ਦਾ ਅੰਗਦਪੁਰਾ ਮੁਹੱਲਾ ਦੇਰ ਰਾਤ ਗੋਲੀਆਂ ਦੀ ਗੂੰਜ ਨਾਲ ਬੁਰੀ ਤਰ੍ਹਾਂ ਦਹਿਲ ਗਿਆ। ਆਪਸੀ ਰੰਜਿਸ਼ ਜਾਂ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਨੇ ਇਲਾਕੇ ਵਿੱਚ ਚੀਕ-ਚਿਹਾਰਾ ਮਚਾ ਦਿੱਤਾ।

Advertisements

ਇਸ ਖੂਨੀ ਵਾਰਦਾਤ ਦੇ ਵਿੱਚ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜ਼ਖਮੀ  ਨੌਜਵਾਨਾ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਦੌਰਾਨ ਕਰੀਬ 15 ਤੋਂ 20 ਰਾਊਂਡ ਫਾਇਰਿੰਗ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਜੁੱਟ ਗਈ ਹੈ।  

ਜਾਣਕਾਰੀ ਅਨੁਸਾਰ ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਦੇਰ ਰਾਤ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਦੁਕਾਨ ਦੇ ਬਾਹਰ ਖੜ੍ਹੇ ਨੌਜਵਾਨਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 4 ਨੌਜਵਾਨ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਅਤੇ 2 ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। 2 ਨੌਜਵਾਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਦਮ ਤੋੜ ਦਿੱਤਾ, ਜਦਕਿ ਦੂਜੇ ਦੀ ਮੌਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਹੋ ਗਈ।



ਘਟਨਾ ਸਬੰਧੀ ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ‘ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਹਮਲਾਵਰਾਂ ਵੱਲੋਂ ਨੌਜਵਾਨਾਂ ’ਤੇ ਫਾਇਰਿੰਗ ਕੀਤੀ ਗਈ ਸੀ। ਇਸ ਘਟਨਾ ਵਿੱਚ 4 ਨੌਜਵਾਨ ਜ਼ਖ਼ਮੀ ਹੋਏ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here