
ਟਾਂਡਾ (ਦ ਸਟੈਲਰ ਨਿਊਜ਼)। ਅਮਰੀਕਾ ਤੋਂ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਰੜਾ ਦੇ ਇਕ ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਵਦੀਪ ਸਿੰਘ ਰਾਜਾ (40) ਪੁੱਤਰ ਰੌਸ਼ਨ ਸਿੰਘ ਵਜੋਂ ਹੋਈ ਹੈ। ਨਵਦੀਪ ਲਗਭਗ 4 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਇੰਡਿਆਨਾ ’ਚ ਰਹਿੰਦਾ ਸੀ ਅਤੇ ਟੈਕਸੀ ਚਲਾਉਂਦਾ ਸੀ ।
Advertisements

ਮੌਤ ਦੀ ਖ਼ਬਰ ਸੁਣ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ ।












