
ਦਿੱਲੀ (ਦ ਸਟੈਲਰ ਨਿਊਜ਼)। ਫਰਾਂਸ ਤੋਂ 2 ਮੰਦਭਾਗੀ ਖਬਰਾਂ ਸਾਹਮਣੇ ਆਈਆਂ ਹਨ। ਜਿਥੇ ਕੋਟ ਖਾਲਸਾ ਜ਼ਿਲ੍ਹਾ ਅੰਮ੍ਰਿਤਸਰ ਦੇ 22 ਸਾਲਾ ਨੌਜਵਾਨ ਆਯੂਸ਼ ਵਰਮਾ ਸਪੁੱਤਰ ਗੁਰਦੀਪ ਕੁਮਾਰ ਦੀ ਫਰਾਂਸ ਦੇ ਸਮੁੰਦਰ ਵਿੱਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ। ਆਯੂਸ਼ ਵਰਮਾ ਦੇ ਨਾਲ ਵਾਲੇ ਸਾਥੀਆਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ, ਜਿੱਥੇ ਹਸਪਤਾਲ ਦੇ ਡਾਕਟਰਾਂ ਨੇ 3 ਦਿਨਾਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਬੀਤੇ ਦਿਨ ਭਾਵ 25 ਅਕਤੂਬਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹੁਣ ਇਸ ਦੀ ਮ੍ਰਿਤਕ ਦੇਹ ਨੂੰ ਕਾਗਜ਼ੀ ਕਰਵਾਈਆਂ ਮੁਕੰਮਲ ਕਰਨ ਉਪਰੰਤ, ਫਰਾਂਸ ਦੇ ਸਭ ਤੋਂ ਵੱਡੇ ਕਾਰੋਬਾਰੀ ਸ਼ਹਿਰ ਮਾਰਸਾਇਲ ਤੋਂ ਸ੍ਰੀ ਅੰਮ੍ਰਿਤਸਰ ਏਅਰਪੋਰਟ ‘ਤੇ ਭੇਜਿਆ ਜਾਵੇਗਾ।

ਦੂਸਰਾ 42 ਸਾਲਾ ਪੰਜਾਬੀ ਨੌਜਵਾਨ ਨਰਿੰਦਰ ਕੁਮਾਰ ਪੁੱਤਰ ਰੇਸ਼ਮ ਲਾਲ ਦੀ ਮੌਤ ਦਿਲ ਦੀ ਧੜਕਣ ਬੰਦ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਜ਼ਿਲ੍ਹਾ ਜਲੰਧਰ ਦੇ ਪਿੰਡ ਰੁੜਕਾ ਕਲਾਂ ਨਾਲ ਸਬੰਧਿਤ ਸੀ। ਮ੍ਰਿਤਕ ਦੀ ਦੇਹ ਵੀ ਕਾਨੂੰਨੀ ਕਰਵਾਈਆਂ ਪੂਰੀਆਂ ਕਰਨ ਮਗਰੋਂ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਭੇਜਿਆ ਜਾਵੇਗਾ।












