Tuesday, October 27, 2026
Home Hoshiarpur 2 ਹਫਤੇ ਡੇਅਰੀ ਸਿਖਲਾਈ ਕੋਰਸ 2 ਨਵੰਬਰ ਤੋਂ

2 ਹਫਤੇ ਡੇਅਰੀ ਸਿਖਲਾਈ ਕੋਰਸ 2 ਨਵੰਬਰ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 2 ਨਵੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

Advertisements

ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ,ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ ਡੇਅਰੀ ਸਿਖਲਾਈ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜਿਲ, ਕਮਰਾ ਨੰਬਰ 439 ਵਿਖੇ 31 ਅਕਤੂਬਰ ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here