
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਮੌਸਮ ਬਦਲਣ ਦੇ ਨਾਲ ਹੀ ਸਕੂਲਾਂ ਦਾ ਸਮਾਂ ਵੀ ਬਦਲ ਗਿਆ ਹੈ। ਸਕੂਲ ਸਿੱਖਿਆ ਵਿਭਾਗ ਦੀ ਜਾਣਕਾਰੀ ਮੁਤਾਬਕ 2 ਨਵੰਬਰ ਤੋਂ ਪੰਜਾਬ ਦੇ ਸਾਰੇ ਸਕੂਲਾਂ ਲਈ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਨਵੇਂ ਸ਼ਡਿਊਲ ਦੇ ਤਹਿਤ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ।

ਦੱਸ ਦੇਈਏ ਕਿ 1 ਨਵੰਬਰ ਨੂੰ ਐਤਵਾਰ ਦਾ ਦਿਨ ਹੋਣ ਕਾਰਨ ਆਮ ਵਾਂਗ ਛੁੱਟੀ ਰਹੇਗੀ ਅਤੇ 2 ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਲੱਗਣਗੇ ਅਤੇ ਬਾਅਦ ਦੁਪਹਿਰ 3 ਵਜੇ ਬੱਚਿਆਂ ਨੂੰ ਛੁੱਟੀ ਹੋਵੇਗੀ। ਇਸੇ ਤਰ੍ਹਾਂ ਐਲੀਮੈਂਟਰੀ ਸਕੂਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3:20 ਵਜੇ ਬੰਦ ਹੋਣਗੇ।











