
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੀ ਸਿਆਸਤ ਵਿੱਚ ਇਕ ਵਾਰ ਫਿਰ ਹਲਚਲ ਮਚ ਗਈ ਹੈ। ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹੇ ਸੁੰਦਰ ਸ਼ਾਮ ਅਰੌੜਾ ਦੀਆਂ ਮੁਸ਼ਕਿਲਾ ਇਕ ਵੀਰ ਫਿਰ ਵਧਦੀਆ ਨਜ਼ਰ ਆ ਰਹੀਆ ਹਨ। ਅੱਜ ਸਵੇਰੇ ਤੜਕੇ 5 ਵਜੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਛਾਪਾ ਮਰਿਆ ਹੈ। ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਘਰ ਨੂੰ ਘੇਰੇ ਵਿੱਚ ਲੈ ਕੇ ਬਾਰੀਕੀ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰੋੜਾ ਦੇ ਘਰ 3 ਦਿਨਾਂ (ਲਗਭਗ 62 ਘੰਟੇ) ਤੱਕ ਚੱਲੀ ਆਮਦਨ ਕਰ (Income Tax) ਵਿਭਾਗ ਦੀ ਲੰਬੀ ਕਾਰਵਾਈ ਹੋ ਚੁੱਕੀ ਹੈ। ਉਸ ਸਮੇਂ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਸੀ ਕਿ ਇਹ ਰੇਡ ਸੀ.ਬੀ.ਆਈ. ਦੀ ਨਹੀਂ ਬਲਕਿ ਇਨਕਮ ਟੈਕਸ ਦੀ ਸੀ, ਜੋ ਕਿ ਉਨ੍ਹਾਂ ਦੇ ਬੇਟੇ ਦੇ ਪ੍ਰਾਪਰਟੀ ਦੇ ਕਾਰੋਬਾਰ ਨਾਲ ਸਬੰਧਤ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਜਾਂਚ ਦੌਰਾਨ ਟੀਮਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ ਸੀ।
ਦੱਸ ਦਈਏ ਕਿ ਅਰੋੜਾ ‘ਤੇ ਆਰੋਪ ਹਨ ਕਿ ਉਨ੍ਹਾਂ ਨੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਪਸੰਦੀਦਾ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ। ਉਨ੍ਹਾਂ ਨੂੰ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਦੇ ਹੋਏ ਰੰਗੇ ਹੱਥੀਂ ਵੀ ਫੜਿਆ ਗਿਆ ਸੀ। ਆਮਦਨ ਕਰ ਵਿਭਾਗ ਹੁਣ ਉਨ੍ਹਾਂ ਦੇ ਵਿੱਤੀ ਲੈਣ-ਦੇਣ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਵਿੱਚ ਅੰਤਰ ਦੀ ਜਾਂਚ ਕਰ ਰਿਹਾ ਹੈ।











