Monday, November 2, 2026
Home Chandigarh AAP ਨੂੰ ਇੱਕ ਹੋਰ ਝਟਕਾ! MLA ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

AAP ਨੂੰ ਇੱਕ ਹੋਰ ਝਟਕਾ! MLA ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਨੂੰ ਝਟਕੇ ਤੇ ਝਟਕਾ ਲੱਗਦਾ ਜਾ ਰਿਹਾ ਹੈ। ਅਜੇ ਦੋ ਵਿਧਾਇਕਾਂ ਦੇ ਪਾਰਟੀ ਛੱਡਣ ਨੂੰ ਇੱਕ ਦਿਨ ਨਹੀਂ ਲੰਘਿਆ ਸੀ ਕਿ ਹੁਣ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਅਸਤੀਫੇ ਬਾਰੇ ਸੋਸ਼ਲ ਮੀਡੀਆ ਐਕਸ ‘ਤੇ ਵੀ ਜਾਣਕਾਰੀ ਸਾਂਝੀ ਕੀਤੀ। ਪੋਸਟ ‘ਚ ਉਨ੍ਹਾਂ ਨੇ ਅੰਮ੍ਰਿਤਸਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਆਖ਼ਰੀ ਸਾਹ ਤੱਕ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਹੁਣ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਇਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ।

Advertisements

ਕੁੰਵਰ ਵਿਜੈ ਪ੍ਰਤਾਪ ਨੇ ਦਾਅਵਾ ਕੀਤਾ ਕਿ ਵਿਧਾਇਕ ਵਜੋਂ ਉਨ੍ਹਾਂ ਨੇ ਆਪਣੇ 90 ਫੀਸਦੀ ਟੀਚੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਾਣੀ, ਸੀਵਰੇਜ, ਸਰਕਟ ਹਾਊਸ, ਕੰਪਨੀ ਬਾਗ, ਗੰਦਾ ਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਸਮੇਤ ਅੰਮ੍ਰਿਤਸਰ ਨਾਲ ਸਬੰਧਤ ਮੁੱਦੇ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਬੇਬਾਕੀ ਨਾਲ ਉਠਾਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ “ਪੰਜਾਬ ਫਸਟ” ਹੈ ਅਤੇ ਅੱਗੇ ਸਾਫ਼-ਸੁਥਰੀ ਰਾਜਨੀਤੀ ਤੇ ਸਵੱਛ ਪ੍ਰਸ਼ਾਸਨ ਲਈ ਕੰਮ ਕਰਨਾ ਉਨ੍ਹਾਂ ਦਾ ਉਦੇਸ਼ ਰਹੇਗਾ।

LEAVE A REPLY

Please enter your comment!
Please enter your name here