Tuesday, November 3, 2026
Home Punjab ਰਾਜੋਆਣਾ ਕਲਾਂ ਗੁਰਦੁਆਰੇ ‘ਤੇ ਫਾਇਰਿੰਗ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ, ਪੁਲਿਸ ਨੇ...

ਰਾਜੋਆਣਾ ਕਲਾਂ ਗੁਰਦੁਆਰੇ ‘ਤੇ ਫਾਇਰਿੰਗ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ, ਪੁਲਿਸ ਨੇ 200 ਕਿਲੋਮੀਟਰ CCTV ਫੁਟੇਜ ਖੰਗਾਲੀ

ਜਗਰਾਓਂ (ਦ ਸਟੈਲਰ ਨਿਊਜ਼)। ਜਗਰਾਓਂ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੰਜੀ ਸਾਹਿਬ ਵਿਖੇ ਫ਼ਾਇਰਿੰਗ ਕਰਨ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਪੁਲਿਸ ਨੇ ਮੁੱਖ ਸ਼ੂਟਰ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਗ੍ਰਿਫਤਾਰੀ ਤੋਂ ਇੱਕ ਦਿਨ ਬਾਅਦ ਹੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਰਾਜ ਕੁਮਾਰ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਹੈ।

ਦੱਸ ਦਈਏ ਕਿ ਗੁਰੂਘਰ ਦੇ ਅੰਦਰ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਫਾਇਰਿੰਗ ਕਰਵਾਉਣ ਦੀ ਗੱਲ ਸਾਹਮਣੇ ਵੀ ਆਈ ਸੀ।

Advertisements

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਰਾਜੂ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਬੀਤੀ ਰਾਤ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਸੂਤਰਾਂ, ਅਨੁਸਾਰ ਮੁਲਜ਼ਮ ਕੁੱਝ ਤੋਂ ਗੁਰਦਿਆਂ (Kidneys) ਦੀ ਬਿਮਾਰੀ ਤੋਂ ਨਾਲ ਜੂਝ ਰਿਹਾ ਸੀ। ਫਿਲਹਾਲ, ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ‘ਤੇ ਚੁੱਪੀ ਧਾਰੀ ਹੋਈ ਹੈ।

ਪਤਾ ਲੱਗਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਦੌਰਾਨ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸ ਦਈਏ ਕਿ 28 ਅਕਤੂਬਰ 2026 ਨੂੰ ਤੜਕਸਾਰ ਕਰੀਬ 3 ਵੱਜ ਕੇ 10 ਮਿੰਟ ’ਤੇ 2 ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਪਹੁੰਚੇ ਸਨ। ਦੋਵੇਂ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸਨ।

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਸੁਧਾਰ ਵਿਖੇ ਮੁਕੱਦਮਾ ਨੰਬਰ 165, ਮਿਤੀ 28-10-2026, ਧਾਰਾ 109 ਬੀ.ਐੱਨ.ਐੱਸ. ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਪਰੰਤ, ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਤਕਨੀਕੀ ਅਤੇ ਹੋਰ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਅਨੁਸਾਰ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ 7 ਮੁਕੱਦਮੇ ਦਰਜ ਸਨ।

LEAVE A REPLY

Please enter your comment!
Please enter your name here