Wednesday, November 4, 2026
Home Punjab ਮੋਗਾ ‘ਚ ED ਦਾ ਵੱਡਾ ਐਕਸ਼ਨ: ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ...

ਮੋਗਾ ‘ਚ ED ਦਾ ਵੱਡਾ ਐਕਸ਼ਨ: ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ਛਾਪੇਮਾਰੀ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪੇਮਾਰੀ ਤੋਂ ਬਾਅਦ ਹੁਣ ਈਡੀ ਦੀ ਟੀਮ ਨੇ ਮੋਗਾ ਤੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ਵੀ ਦਸਤਕ ਦਿੱਤੀ ਹੈ।

Advertisements

ਜਾਣਕਾਰੀ ਅਨੁਸਾਰ, ਬੁੱਧਵਾਰ ਤੜਕਸਾਰ ਕਰੀਬ 2 ਵਜੇ ਈਡੀ ਦੀ ਟੀਮ ਵੱਲੋਂ ਵਿਧਾਇਕਾ ਦੇ ਘਰ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ। ਇਸ ਕਾਰਵਾਈ ਦੀ ਖ਼ਬਰ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਛਾਪੇਮਾਰੀ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ।
ਉੱਧਰ, ਮੌਕੇ ‘ਤੇ ਪੁਲਿਸ ਦੀ ਭਾਰੀ ਤਾਇਨਾਤੀ ਵੀ ਦੇਖਣ ਨੂੰ ਮਿਲੀ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਸ ਕਾਰਵਾਈ ਨੂੰ ਭਾਜਪਾ ਦੀ ਸਿਆਸੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਦਾ ਆਰੋਪ ਹੈ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਈਡੀ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਕੀ ਨਵਾਂ ਮੋੜ ਆਉਂਦਾ ਹੈ।

LEAVE A REPLY

Please enter your comment!
Please enter your name here