Saturday, November 7, 2026
Home Chandigarh ਸੂਬਾ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ, DA ‘ਚ 40%...

ਸੂਬਾ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ, DA ‘ਚ 40% ਦਾ ਵਾਧਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਦੀਵਾਲੀ ਦੇ ਮੌਕੇ ਤੇ ਕੰਪਿਊਟਰ ਅਧਿਆਪਕਾਂ (PICTES) ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ। ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦੇ ਵਾਧੇ ਨਾਲ ਡੀ.ਏ. ਹੁਣ 181% ਤੋਂ ਵਧ ਕੇ 221% ਹੋ ਗਿਆ ਹੈ।

Advertisements

ਇਸ ਨਾਲ ਸੂਬੇ ਦੇ 6,507 ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਸੀ, ਉੱਥੇ ਹੁਣ ਉਨ੍ਹਾਂ ਨੂੰ ਤਨਖ਼ਾਹ ਸਬੰਧੀ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

LEAVE A REPLY

Please enter your comment!
Please enter your name here