Sunday, November 8, 2026
Home Punjab ਆਪਣੀ ਹੀ ਲਾਇਸੰਸੀ ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਸਰਪੰਚ ਦੀ ਮੌਕੇ ‘ਤੇ...

ਆਪਣੀ ਹੀ ਲਾਇਸੰਸੀ ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਸਰਪੰਚ ਦੀ ਮੌਕੇ ‘ਤੇ ਮੌਤ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਘੋਲੀਆ ਖੁਰਦ ਦੇ ਸਰਪੰਚ ਅਮਰਜੀਤ ਸਿੰਘ ਭੁੱਟੋ ਦੀ ਇੱਕ ਭਿਆਨਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਸਰਪੰਚ ਅਮਰਜੀਤ ਸਿੰਘ ਆਪਣੇ ਘਰ ਵਿੱਚ ਆਪਣੀ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਸਿੱਧੀ ਉਹਨਾਂ ਨੂੰ ਜਾ ਲੱਗੀ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

Advertisements

ਤੁਰੰਤ ਡਾਕਟਰੀ ਸਹਾਇਤਾ ਦੇ ਬਾਵਜੂਦ, ਗੰਭੀਰ ਸੱਟਾਂ ਕਾਰਨ ਉਸਦੀ ਜਾਨ ਨਹੀਂ ਬਚਾਈ ਜਾ ਸਕੀ। ਸਰਪੰਚ ਅਮਰਜੀਤ ਸਿੰਘ ਭੁੱਟੋ ਦੀ ਅਚਾਨਕ ਹੋਈ ਇਸ ਦੁਖਦਾਈ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਇਸ ਦੁਖਦਾਈ ਘਟਨਾ ਨੇ ਆਲੇ ਦੁਆਲੇ ਦੇ ਇਲਾਕੇ ਅਤੇ ਨੇੜਲੇ ਪਿੰਡਾਂ ਨੂੰ ਵੀ ਡੂੰਘਾ ਦੁੱਖ ਪਹੁੰਚਾਇਆ ਹੈ।

LEAVE A REPLY

Please enter your comment!
Please enter your name here