Tuesday, November 10, 2026
Home Crime ਦੋਸਤਾਂ ਨਾਲ ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਦੋਸਤਾਂ ਨਾਲ ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਮਹਿਤਾਬਗੜ੍ਹ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 9 ਨਵੰਬਰ ਦੀ ਦੇਰ ਸ਼ਾਮ ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਘਰ ਦੇ ਬਾਹਰ ਦੋਸਤਾਂ ਨਾਲ ਪਟਾਕੇ ਚਲਾ ਰਹੇ ਇੱਕ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਮਨੀ ਵਜੋਂ ਹੋਈ ਹੈ। ਵਾਰਦਾਤ ਨੂੰ ਪੁਰਾਣੀ ਰੰਜਿਸ਼ ਦੇ ਚੱਲਦੇ ਅੰਜਾਮ ਦੀ ਗੱਲ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਗੁਆਂਢ ਦੇ ਰਹਿਣ ਵਾਲੇ 2 ਭਰਾਵਾਂ, ਕਮਲ ਅਤੇ ਮਨੀ ‘ਤੇ ਗੋਲੀ ਚਲਾਉਣ ਦਾ ਆਰੋਪ ਲੱਗਿਆ ਹੈ।

Advertisements

ਜਾਣਾਕਰੀ ਅਨੁਸਾਰ ਮਨੀ ਦੇਰ ਸ਼ਾਮ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਪਟਾਕੇ ਚਲਾ ਰਿਹਾ ਸੀ। ਇਸੇ ਦੌਰਾਨ ਕਮਲ ਅਤੇ ਮਨੀ, ਆਪਣੇ ਕੁਝ ਦੋਸਤਾਂ ਨਾਲ, ਕਥਿਤ ਤੌਰ ‘ਤੇ ਪਹੁੰਚੇ ਅਤੇ ਉਸਨੂੰ ਗੋਲੀ ਮਾਰ ਦਿੱਤੀ। ਗੋਲੀ ਮਨੀ ਦੀ ਛਾਤੀ ਵਿੱਚ ਸਿੱਧੀ ਲੱਗੀ। ਗੋਲੀ ਦੀ ਆਵਾਜ਼ ਸੁਣ ਕੇ, ਪਰਿਵਾਰਕ ਮੈਂਬਰ ਅਤੇ ਆਂਢ-ਗੁਆਂਢ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਤੁਰੰਤ ਜ਼ਖਮੀ ਨੌਜਵਾਨ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ, ਮ੍ਰਿਤਕ ਦੇ ਨਾਲ ਪਟਾਕੇ ਚਲਾ ਰਹੇ ਉਸ ਦੇ ਦੋਸਤ ਮੌਕੇ ਤੋਂ ਭੱਜ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਪੁਲਿਸ ਸਟੇਸ਼ਨ ਅਤੇ ਕੋਤਵਾਲੀ ਪੁਲਿਸ ਸਟੇਸ਼ਨ ਦੀਆਂ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸੇ ਸਬੰਧੀ ਸਬ-ਡਵੀਜ਼ਨ ਡੀਐਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਮਨੀ ਨਾਮ ਦਾ ਇੱਕ ਨੌਜਵਾਨ ਆਪਣੇ ਦੋਸਤਾਂ ਨਾਲ ਆਪਣੇ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ। ਇਸ ਦੌਰਾਨ 2 ਨੌਜਵਾਨਾਂ, ਕਮਲ ਪੁੱਤਰ ਪਾਲਾ ਸਿੰਘ ਅਤੇ ਮਨੀ ਪੁੱਤਰ ਪਾਲਾ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਸੀਆਈਏ ਸਟਾਫ ਅਤੇ ਸਿਟੀ ਪੁਲਿਸ ਸਟੇਸ਼ਨ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਕਮਲ ਵਿਰੁੱਧ ਅਸਲਾ ਐਕਟ ਤਹਿਤ ਪਹਿਲਾਂ ਵੀ 2 ਮਾਮਲੇ ਦਰਜ ਹਨ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਮਰਨ ਵਾਲੇ ਮਨੀ ਪੁੱਤਰ ਬੱਗਾ ਸਿੰਘ ਨਾਲ ਪੰਮ ਨਾਮ ਦਾ ਇੱਕ ਹੋਰ ਮੁੰਡਾ ਪਟਾਕੇ ਚਲਾ ਰਿਹਾ ਸੀ ਅਸਲ ਵਿੱਚ ਉਨ੍ਹਾਂ ਦਾ ਦੁਸ਼ਮਣੀ ਪੰਮ ਨਾਲ ਸੀ, ਜਿਸ ਕਰਕੇ ਉਹ ਗੋਲੀ ਪੰਮ ‘ਤੇ ਚਲਾਈ ਗਈ ਸੀ ਪਰ ਗੋਲੀ ਮਨੀ ਦੇ ਲੱਗੀ ਜਿਸ ਨਾਲ ਉਸਦੀ ਜਾਨ ਚਲੀ ਗਈ। ਇਸ ਘਟਨਾ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

LEAVE A REPLY

Please enter your comment!
Please enter your name here