ਜ਼ਿਲੇ ਦੀਆਂ ਮੰਡੀਆਂ ਵਿੱਚ 34,407 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ ( ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਨਿਰੰਤਰ ਕੀਤੀ ਜਾ ਰਹੀ ਹੈ। ਪਿਛਲੇ ਦਿਨ ਤੱਕ ਮੰਡੀਆਂ ਵਿੱਚ 34,995 ਮੀਟ੍ਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 34,407 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ 11.17 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦੇ ਵੇਰਵੇ ਅਨੁਸਾਰ ਪਨਗਰੇਨ ਵਲੋਂ 8110 ਮੀਟ੍ਰਿਕ ਟਨ, ਮਾਰਕਫੈਡ ਵਲੋਂ 5002, ਪਨਸਪ ਵਲੋਂ 4837, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 4051, ਪੰਜਾਬ ਐਗਰੋ ਵਲੋਂ 5505, ਐਫ.ਸੀ.ਆਈ. ਵਲੋਂ 6754 ਅਤੇ ਵਪਾਰੀਆਂ ਵਲੋਂ 148 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਤੋਂ ਲੈ ਕੇ ਹੋਰ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਬਾਰਦਾਨੇ ਸਮੇਤ ਹੋਰ ਮੁਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੌਰਾਨ ਕਿਸੇ ਵੀ ਤਰ•ਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿ ਮੰਡੀਆਂ ਵਿਚ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕੀ ਕਣਕ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਹਨਾਂ ਕਿਹਾ ਕਿ ਫ਼ਸਲ ਕੱਟਣ ਤੋਂ ਬਾਅਦ ਨਾੜ ਅਤੇ ਰਹਿੰਦ-ਖੁੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਸ ਦਾ ਧੂੰਆਂ ਮਨੁੱਖੀ ਜੀਵਨ ਲਈ ਵੀ ਹਾਨੀਕਾਰਕ ਹੁੰਦਾ ਹੈ। 

LEAVE A REPLY

Please enter your comment!
Please enter your name here