Wednesday, November 11, 2026
Home Punjab ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ’ਚ ਪਲਟੀ, 3 ਯਾਤਰੀਆਂ ਦੀ ਮੌਤ,...

ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ’ਚ ਪਲਟੀ, 3 ਯਾਤਰੀਆਂ ਦੀ ਮੌਤ, 2 ਦਰਜਨ ਤੋਂ ਵੱਧ ਜ਼ਖ਼ਮੀ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵੇਰੇ-ਸਵੇਰੇ ਇੱਕ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ, ਸੰਗਰੂਰ ਤੋਂ ਸਵਾਰੀਆਂ ਲੈ ਕੇ ਰਵਾਨਾ ਹੋਈ ਇਹ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਬਣੇ ਓਵਰਬ੍ਰਿਜ ਨੇੜੇ ਅਚਾਨਕ ਬੇਕਾਬੂ ਹੋ ਗਈ ਅਤੇ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਜਾ ਡਿੱਗੀ। ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿੱਥੋਂ 10 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਬਾਕੀ ਜ਼ਖ਼ਮੀਆਂ ਦਾ ਇਲਾਜ ਸਥਾਨਕ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

Advertisements

ਜਾਣਕਾਰੀ ਅਨੁਸਾਰ, ਬੱਸ ਸਵੇਰੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਰਸਤੇ ਵਿੱਚ ਓਵਰਬ੍ਰਿਜ ਨੇੜੇ ਬੱਸ ਅਚਾਨਕ ਚਾਲਕ ਦੇ ਕਾਬੂ ਤੋਂ ਬਾਹਰ ਹੋ ਗਈ। ਪਹਿਲਾਂ ਬੱਸ ਓਵਰਬ੍ਰਿਜ ਨਾਲ ਟਕਰਾਈ ਅਤੇ ਇਸ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰਵਾਇਆ। ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ ਕਾਫ਼ੀ ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਧਰ, ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ 3 ਲੋਕਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀਆਂ ਲਾਸ਼ਾਂ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ ਬਿਹਤਰ ਇਲਾਜ ਲਈ 108 ਐਂਬੂਲੈਂਸ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ। ਇਸ ਸਬੰਧੀ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here