
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੀ.ਸੀ.ਐਸ. ਅਧਿਕਾਰੀ ਮੇਜਰ ਡਾ. ਸੁਮਿਤ ਮੁੱਧ ਨੇ ਬੁੱਧਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ। ਪੰਜਾਬ ਸਿਵਲ ਸੇਵਾਵਾਂ ਦੇ 2016 ਬੈਚ ਦੇ ਅਧਿਕਾਰੀ ਮੇਜਰ ਡਾ. ਸੁਮਿਤ ਮੁੱਧ ਨੇ ਅਹੁਦਾ ਸੰਭਾਲਣ ਉਪਰੰਤ ਸੰਬੰਧਤ ਬਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਾਗਰਿਕ ਸੇਵਾਵਾਂ ਨਾਲ ਸੰਬੰਧਤ ਅਰਜ਼ੀਆਂ ਦੀ ਪੈਂਡੈਂਸੀ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਸਮੇਂ ਵਿੱਚ ਜਨਤਕ ਸਮੱਸਿਆਵਾਂ ਦਾ ਹੱਲ, ਨਾਗਰਿਕ ਸੇਵਾਵਾਂ ਦੀ ਸਮੇਂ ਸਿਰ ਮੁਹੱਈਆ ਕਰਵਾਉਣਾ ਅਤੇ ਜ਼ਿਲ੍ਹੇ ਵਿੱਚ ਹੋਰ ਵੀ ਬੇਹਤਰ ਢੰਗ ਨਾਲ ਪ੍ਰਸ਼ਾਸਕੀ ਕੰਮਾਂ ਨੂੰ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਮੇਜਰ ਡਾ. ਸੁਮਿਤ ਮੁੱਧ ਇਸ ਤੋਂ ਪਹਿਲਾਂ ਕਪੂਰਥਲਾ, ਫਗਵਾੜਾ, ਬਾਬਾ ਬਕਾਲਾ ਤੇ। ਪਠਾਨਕੋਟ ਵਿਖੇ ਐਸ.ਡੀ.ਐਮ. ਤੋਂ ਇਲਾਵਾ ਲੁਧਿਆਣਾ ਵਿਖੇ ਜੁਆਇੰਟ ਕਮਿਸ਼ਨਰ ਅਤੇ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੇ ਅੰਦਰ ਸਾਰੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਦੀ ਲ ਪ੍ਰਸ਼ਾਸਨਿਕ ਸੁਧਾਰਾਂ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣ ਦੀ ਤਾਕੀਦ ਕੀਤੀ।












