Thursday, November 12, 2026
Home Punjab ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਨਵੇਂ ਡੀ.ਸੀ. ਵਜੋਂ ਸੰਭਾਲਿਆ ਅਹੁਦਾ

ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਨਵੇਂ ਡੀ.ਸੀ. ਵਜੋਂ ਸੰਭਾਲਿਆ ਅਹੁਦਾ

ਪਟਿਆਲਾ (ਦ ਸਟੈਲਰ ਨਿਊਜ਼)। ਆਈ.ਏ.ਐੱਸ. (IAS) ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਨਵੇਂ ਡੀ.ਸੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕੁਸ਼ਲ, ਪਾਰਦਰਸ਼ੀ ਅਤੇ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਦੇਣਾ ਉਨ੍ਹਾਂ ਦੀ ਪਹਿਲ ਹੋਵੇਗੀ। ਦੱਸਣਯੋਗ ਹੈ ਕਿ ਹਿਮਾਂਸ਼ੂ ਜੈਨ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਗਤੀਸ਼ੀਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ।

Advertisements

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਏ ਡੀ ਸੀ (ਜ) ਅਨੁਪ੍ਰਿਤਾ ਜੌਹਲ, ਐੱਸ ਪੀ ਰਾਜੇਸ਼ ਛਿੱਬੜ, ਆਰ ਟੀ ਏ ਪੂਨਮਪ੍ਰੀਤ ਕੌਰ, ਐੱਸ ਡੀ ਐੱਮ ਗੁਰਦੇਵ ਧੰਮ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਡੀ ਸੀ ਦੇ ਪੀ ਏ ਜਸਬੀਰ ਸਿੰਘ ਸਮੇਤ ਦਫਤਰ ਦੇ ਹੋਰ ਅਮਲੇ ਨੇ ਗੁਲਦਸਤੇ ਭੇਟ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰ ਕੇ ਡਿਪਟੀ ਕਮਿਸ਼ਰ ਨੇ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਪੁੱਜਣ ’ਤੇ ਪਟਿਆਲਾ ਪੁਲਿਸ ਦੀ ਟੁਕੜੀ ਨੇ ਗਾਰਡ ਆਫ ਆਨਰ ਪੇਸ਼ ਕਰ ਕੇ ਸਲਾਮੀ ਦਿੱਤੀ।

LEAVE A REPLY

Please enter your comment!
Please enter your name here