Thursday, November 12, 2026
Home Crime ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦੁਕਾਨਦਾਰ ਦੇ ਘਰ ਤੇ ਚਲਾਈਆਂ ਗੋਲੀਆਂ, ਘਟਨਾ CCTV...

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦੁਕਾਨਦਾਰ ਦੇ ਘਰ ਤੇ ਚਲਾਈਆਂ ਗੋਲੀਆਂ, ਘਟਨਾ CCTV ‘ਚ ਕੈਦ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਸ਼ਹੀਦ ਭਗਤ ਸਿੰਘ ਕਾਲੋਨੀ ਵਿੱਚ ਬੀਤੀ ਰਾਤ ਮੋਟਰਸਾਈਕਲਾਂ ਸਵਾਰ ਚਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਦੁਕਾਨਦਾਰ ਦੇ ਘਰ ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਗੋਲੀ ਗੇਟ ਨਾਲ ਟਕਰਾਉਣ ਤੋਂ ਬਾਅਦ ਘਰ ਦੇ ਅੰਦਰ ਜਾ ਲੱਗੀ। ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਗਨੀਮਤ ਰਹੀ ਕਿ ਇਸ ਘਟਨਾ ਵਿਚ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 3:15 ਵਜੇ ਗਲੀ ਨੰਬਰ-1 ਵਿੱਚ ਵਾਪਰੀ। ਇੱਥੇ ਰਹਿਣ ਵਾਲੇ ਗੁਰਚਰਨ ਲਾਲ ਦੀ ਕੀਟਨਾਸ਼ਕ ਦਵਾਈਆਂ ਦੀ ਦੁਕਾਨ ਹੈ। ਵਾਰਦਾਤ ਸਮੇਂ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤੇ ਹੋਏ ਸਨ।

Advertisements

ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਪਰ ਪਰਿਵਾਰ ਨੇ ਪਹਿਲਾਂ ਇਸ ਨੂੰ ਪਟਾਕਿਆਂ ਦੀ ਆਵਾਜ਼ ਸਮਝਿਆ। ਸਵੇਰੇ ਜਦੋਂ ਪਰਿਵਾਰ ਨੇ ਘਰ ਦੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਦੇਖੇ ਤਾਂ ਸੀਸੀਟੀਵੀ ਫੁਟੇਜ ਚੈੱਕ ਕੀਤੀ ਗਈ। ਇਸ ਵਿੱਚ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨ ਫਾਇਰਿੰਗ ਕਰਦੇ ਦਿਖਾਈ ਦਿੱਤੇ। ਗੁਰਚਰਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਕਿਉਂ ਬਣਾਇਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਮੌਕੇ ’ਤੇ ਪਹੁੰਚੀ। ਥਾਣਾ ਇੰਚਾਰਜ ਮੋਹਿਤ ਧਵਨ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here