Saturday, November 14, 2026
Home Chandigarh AAP ਨੂੰ ਝਟਕਾ, ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਛੀਨਾ ਨੇ...

AAP ਨੂੰ ਝਟਕਾ, ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਛੀਨਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਸੁਖਦੀਪ ਸਿੰਘ ਛੀਨਾ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।

Advertisements

ਆਪਣੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਲਿਖਿਆ, “ਮੈਂ, ਸੁਖਦੀਪ ਸਿੰਘ ਛੀਨਾ, ਆਮ ਆਦਮੀ ਪਾਰਟੀ ਵਿਚਲੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵੀ ਤਿਆਗਦਾ ਹਾਂ।” ਹਾਲਾਂਕਿ, ਛੀਨਾ ਵੱਲੋਂ ਭੇਜੇ ਗਏ ਅਸਤੀਫ਼ੇ ਵਿੱਚ ਪਾਰਟੀ ਨੂੰ ਅਲਵਿਦਾ ਕਹਿਣ ਦੇ ਪਿੱਛੇ ਕਿਸੇ ਖ਼ਾਸ ਕਾਰਨ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here