Friday, November 13, 2026
Home Hoshiarpur ਨੇਤਰਹੀਣ ਖਿਡਾਰੀਆਂ ਦੇ ਜਜ਼ਬੇ ਤੇ ਹੌਂਸਲੇ ਨੂੰ ਸਲਾਮ! 5ਵਾਂ ਇੰਟਰਸਟੇਟ ਬਲਾਇੰਡ T-20...

ਨੇਤਰਹੀਣ ਖਿਡਾਰੀਆਂ ਦੇ ਜਜ਼ਬੇ ਤੇ ਹੌਂਸਲੇ ਨੂੰ ਸਲਾਮ! 5ਵਾਂ ਇੰਟਰਸਟੇਟ ਬਲਾਇੰਡ T-20 ਕ੍ਰਿਕਟ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇਤਰਹੀਣ ਖਿਡਾਰੀਆਂ ਦੀ ਖੇਡ ਪ੍ਰਤਿਭਾ, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਨੂੰ ਸਮਰਪਿਤ ਪੰਜਵਾਂ ਇੰਟਰਸਟੇਟ ਬਲਾਇੰਡ T-20 ਕ੍ਰਿਕਟ ਟੂਰਨਾਮੈਂਟ ਅੱਜ ਤੋਂ ਰੇਲਵੇ ਮੰਡੀ ਕ੍ਰਿਕਟ ਗਰਾਊਂਡ, ਹੁਸ਼ਿਆਰਪੁਰ ਵਿਖੇ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਣ ਜਾ ਰਿਹਾ ਹੈ। Disabled Persons’ Welfare Society (Regd.) Hoshiarpur ਵੱਲੋਂ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਟੂਰਨਾਮੈਂਟ ਦਾ ਰਸਮੀ ਉਦਘਾਟਨ ਅੱਜ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ IAS ਅਤੇ ਸਮਾਗਮ ਵਿੱਚ ਪਹੁੰਚਣ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤਾ ਜਾਵੇਗਾ। ਉਦਘਾਟਨੀ ਸਮਾਰੋਹ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਦੇ ਨਾਲ-ਨਾਲ ਖੇਡਾਂ ਰਾਹੀਂ ਸਮਾਜ ਵਿੱਚ ਸਮਾਨਤਾ, ਆਤਮ-ਵਿਸ਼ਵਾਸ ਅਤੇ ਦਿਵਿਆਂਗ ਵਿਅਕਤੀਆਂ ਦੀ ਸਮਰੱਥਾ ਦਾ ਸੰਦੇਸ਼ ਵੀ ਦਿੱਤਾ ਜਾਵੇਗਾ।

Advertisements

ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਮੇਜ਼ਬਾਨ ਪੰਜਾਬ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਦੋਵਾਂ ਟੀਮਾਂ ਦੇ ਖਿਡਾਰੀ ਜਿੱਤ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੈਦਾਨ ਵਿੱਚ ਉਤਰਨਗੇ। ਤਿੰਨ ਦਿਨ ਚੱਲਣ ਵਾਲੇ ਇਸ ਖੇਡ ਮਹਾਕੁੰਭ ਵਿੱਚ ਦਰਸ਼ਕਾਂ ਨੂੰ ਰੋਮਾਂਚਕ ਅਤੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲਣਗੇ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ। ਸੰਸਥਾ ਦਾ ਉਦੇਸ਼ ਨੇਤਰਹੀਣ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਅਤੇ ਸਮਾਜ ਵਿੱਚ ਦਿਵਿਆਂਗ ਵਿਅਕਤੀਆਂ ਪ੍ਰਤੀ ਸਨਮਾਨ, ਬਰਾਬਰੀ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨਾ ਹੈ। ਸੰਸਥਾ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜਕੁਮਾਰ ਨੇ ਸ਼ਹਿਰ ਵਾਸੀਆਂ, ਖੇਡ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਨੇਤਰਹੀਣ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਅਤੇ ਇਸ ਵਿਸ਼ੇਸ਼ ਖੇਡ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

LEAVE A REPLY

Please enter your comment!
Please enter your name here