Saturday, November 14, 2026
Home Hoshiarpur ਬਲਾਇੰਡ T-20 ਕ੍ਰਿਕਟ ਟੂਰਨਾਮੈਂਟ ਦਾ ਆਗਾਜ਼, ਪੰਜਾਬ ਨੇ ਪਹਿਲੇ ਮੁਕਾਬਲੇ ‘ਚ ਮੱਧਪ੍ਰਦੇਸ਼...

ਬਲਾਇੰਡ T-20 ਕ੍ਰਿਕਟ ਟੂਰਨਾਮੈਂਟ ਦਾ ਆਗਾਜ਼, ਪੰਜਾਬ ਨੇ ਪਹਿਲੇ ਮੁਕਾਬਲੇ ‘ਚ ਮੱਧਪ੍ਰਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਡਿਸੇਬਲਡ ਪਰਸਨਜ਼ ਵੈਲਫੇਅਰ ਸੋਸਾਇਟੀ (DPWS) ਰਜਿ. ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਪੰਜਵੇਂ ਇੰਟਰਸਟੇਟ ਬਲਾਇੰਡ T-20 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਸਬੰਧੀ ਜਾਣਕਾਰੀ ਵਿਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜ ਕੁਮਾਰ ਨੇ ਦਸਿਆ ਕਿ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਪੰਜਾਬ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਧ ਪ੍ਰਦੇਸ਼ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਮੈਚ ਦੌਰਾਨ ਪੰਜਾਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੱਧ ਪ੍ਰਦੇਸ਼ ਦੀ ਟੀਮ 20 ਓਵਰਾਂ ਵਿੱਚ 115 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਅਤੇ ਪੰਜਾਬ ਨੂੰ ਜਿੱਤ ਲਈ 116 ਦੌੜਾਂ ਦਾ ਟੀਚਾ ਦਿੱਤਾ। ਮੱਧ ਪ੍ਰਦੇਸ਼ ਵੱਲੋਂ ਅਮਿਤ ਕੁਮਾਰ ਨੇ ਸਭ ਤੋਂ ਵੱਧ 25 ਦੌੜਾਂ ਬਣਾਈਆਂ ਪੰਜਾਬ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਅਕਸ਼ੇ ਕੁਮਾਰ ਨੇ ਚਾਰ ਓਵਰਾਂ ਵਿੱਚ 24 ਦੌੜਾਂ ਦੇ ਕੇ ਚਾਰ ਵਿਕਟਾਂ ਹਾਸਲ ਕੀਤੀਆਂ। 116 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਬਿਨਾਂ ਕੋਈ ਵਿਕਟ ਗੁਆਏ ਮਹਿਜ਼ 10 ਓਵਰਾਂ ਵਿੱਚ 116 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦਿਵਾਈ। ਅਕਸ਼ੇ ਕੁਮਾਰ ਨੇ 50 ਦੌੜਾਂ ਦੀ ਨਾਬਾਦ ਪਾਰੀ ਖੇਡੀ, ਜਦਕਿ ਸੂਰਜ ਕੁਮਾਰ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਆਪਣੇ ਸ਼ਾਨਦਾਰ ਆਲਰਾਊਂਡ ਪ੍ਰਦਰਸ਼ਨ ਸਦਕਾ ਅਕਸ਼ੇ ਕੁਮਾਰ ਨੂੰ ਮੈਨ ਆਫ਼ ਦਾ ਮੈਚ ਐਲਾਨਿਆ ਗਿਆ।

Advertisements

ਟੂਰਨਾਮੈਂਟ ਦਾ ਸ਼ੁਭ ਆਰੰਭ ਏਡੀਸੀ ਹੁਸ਼ਿਆਰਪੁਰ ਗੁਰਇਕਬਾਲ ਸਿੰਘ ਆਈਏਐਸ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ, ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਹੁਸ਼ਿਆਰਪੁਰ ਆਟੋਮੋਬਾਈਲਜ਼ ਦੇ ਐਮਡੀ ਗੁਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਸਥਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ਵਿੱਚ ਮਿਹਰ ਪ੍ਰਵੀਨ ਸੈਣੀ, ਵਿਜੇ ਅਰੋੜਾ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਰੋਸ਼ਨ ਲਾਲ, ਦੀਪਕ ਸ਼ਰਮਾ ਅਤੇ ਨੀਲਮ ਰਾਣੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਟੂਰਨਾਮੈਂਟ ਦੀ ਵਿਸ਼ੇਸ਼ ਖਿੱਚ ਨੇਤਰਹੀਣ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ਕੀਤੀ ਗਈ ਵਿਸ਼ੇਸ਼ ਕਮੈਂਟਰੀ ਰਹੀ। ਇਸ ਮੌਕੇ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਮੁਹੰਮਦ ਆਜ਼ਮ ਅਤੇ ਜੰਮੂ-ਕਸ਼ਮੀਰ ਦੇ ਊਧਮਪੁਰ ਤੋਂ ਪਹੁੰਚੇ ਸੁਦਾਮ ਹੁਸੈਨ ਨੇ ਕਮੈਂਟਰੀ ਰਾਹੀਂ ਮੈਚ ਨੂੰ ਦਿਲਚਸਪ ਬਣਾਇਆ। ਮੰਚ ਸੰਚਾਲਨ ਡਾ. ਕੇਵਲ ਤੱਖੀ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਪੰਜਾਬ ਟੀਮ ਦੀ ਅਗਵਾਈ ਕਪਤਾਨ ਕਪਿਲ ਦੇਵ ਅਤੇ ਮੱਧ ਪ੍ਰਦੇਸ਼ ਦੀ ਟੀਮ ਦੀ ਅਗਵਾਈ ਕਪਤਾਨ ਰਵੀਕਾਂਤ ਯਾਦਵ ਨੇ ਕੀਤੀ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਆਪਣੇ ਖੇਡ ਹੁਨਰ, ਹੌਸਲੇ ਅਤੇ ਜਜ਼ਬੇ ਨਾਲ ਇਹ ਸਾਬਤ ਕੀਤਾ ਕਿ ਦ੍ਰਿੜ੍ਹ ਇੱਛਾ ਸ਼ਕਤੀ ਅਤੇ ਮਿਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here