Saturday, November 14, 2026
Home Punjab ਰਾਈਫਲ ਸਾਫ਼ ਕਰਦੇ ਸਮੇਂ ਚੱਲੀ ਗੋਲੀ, ASI ਜੋਗਿੰਦਰ ਸਿੰਘ ਦੀ ਮੌ-ਤ

ਰਾਈਫਲ ਸਾਫ਼ ਕਰਦੇ ਸਮੇਂ ਚੱਲੀ ਗੋਲੀ, ASI ਜੋਗਿੰਦਰ ਸਿੰਘ ਦੀ ਮੌ-ਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਏਐਸਆਈ ਜੋਗਿੰਦਰ ਸਿੰਘ ਦੀ ਅਸਾਲਟ ਸਰਵਿਸ ਰਾਈਫਲ ਵਿੱਚੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਜੋਗਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਂਣ ਉਪਰੰਤ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਏਐਸਆਈ ਜੋਗਿੰਦਰ ਸਿੰਘ ਨੂੰ ਵਿਭਾਗ ਵੱਲੋਂ ਸਾਹਿਲ ਮਹਾਜਨ ਨਾਮਕ ਇਕ ਵਪਾਰੀ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ। ਸ਼ੁੱਕਰਵਾਰ ਸਵੇਰੇ ਉਹ ਘਰ ‘ਤੇ ਸੀ ਅਤੇ ਡਿਊਟੀ ‘ਤੇ ਜਾਣ ਦੀ ਤਿਆਰੀ ਕਰ ਰਿਹਾ ਸੀ।

Advertisements

ਤਿਆਰ ਹੋਣ ਤੋਂ ਪਹਿਲਾਂ ਉਹ ਆਪਣੇ ਘਰ ਦੇ ਬਾਹਰ ਪਾਰਕ ਵਿਚ ਗਿਆ ਅਤੇ ਆਪਣੀ ਰਾਈਫਲ ਸਾਫ ਕਰਨ ਲੱਗਾ। ਉਸ ਨੂੰ ਪਤਾ ਨਹੀਂ ਸੀ ਕਿ ਇਕ ਗੋਲੀ ਅਜੇ ਵੀ ਉਸ ਦੀ ਰਾਈਫਲ ਦੇ ਅੰਦਰ ਹੈ। ਅਚਾਨਕ ਬੰਦੂਕ ਚੱਲ ਗਈ, ਗੋਲੀ ਉਸ ਦੀ ਠੋਡੀ ‘ਤੇ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ। ਏਸੀਪੀ ਪ੍ਰੀਤ ਇੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਗਏ ਹਨ।

LEAVE A REPLY

Please enter your comment!
Please enter your name here