Monday, November 16, 2026
Home Crime ਗੁਰਦਾਸਪੁਰ ‘ਚ ਮਿਲੀ ਪੁਲਿਸ ਮੁਲਾਜ਼ਮ ਦੀ ਲਾਸ਼, ਪਰਿਵਾਰ ਨੇ ਲਾਏ ਗੋਲੀ ਮਾਰਨ...

ਗੁਰਦਾਸਪੁਰ ‘ਚ ਮਿਲੀ ਪੁਲਿਸ ਮੁਲਾਜ਼ਮ ਦੀ ਲਾਸ਼, ਪਰਿਵਾਰ ਨੇ ਲਾਏ ਗੋਲੀ ਮਾਰਨ ਦੇ ਆਰੋਪ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਮਾਨ ਕੌਰ ਸਿੰਘ ਦੇ ਨਜ਼ਦੀਕ ਇੱਕ ਪੁਲਸ ਮੁਲਾਜ਼ਮ ਦੀ ਲਾਸ਼ ਖੂਨ ਨਾਲ ਲਥਪਥ ਹਾਲਤ ਵਿਚ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਵਜੋਂ ਹੋਈ ਹੈ, ਜੋ ਪਠਾਨਕੋਟ ਵਿਖੇ ਡਿਊਟੀ ‘ਤੇ ਤੈਨਾਤ ਸੀ ਅਤੇ ਬੀਤੀ ਰਾਤ ਘਰ ਵਾਪਸ ਆ ਰਿਹਾ ਸੀ। ਪੁਲਸ ਮੁਲਾਜ਼ਮ ਦੇ ਸਿਰ ਵਿਚ ਸੱਟ ਲੱਗਣ ਦੀ ਪੁਸ਼ਟੀ ਹੋਈ ਹੈ, ਜਦਕਿ ਗੋਲੀ ਲੱਗਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ।

Advertisements

 ਪਰਿਵਾਰ ਦਾ ਆਰੇਪ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਹੈ। ਐਸਐਸਪੀ ਗੁਰਦਾਸਪੁਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਸਾਰੀ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੀ ਡੈਡ ਬਾਡੀ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਰੱਖੀ ਗਈ ਹੈ।

LEAVE A REPLY

Please enter your comment!
Please enter your name here