Monday, November 16, 2026
Home Punjab ਜਲੰਧਰ-ਅੰਮ੍ਰਿਤਸਰ ਬਾਈਪਾਸ ਤੇ ਹਾਦਸਾ, ਘਰ ਦੇ ਇਕਲੌਤੇ ਕਮਾਊ ਜੀਅ ਦੀ ਮੌ-ਤ

ਜਲੰਧਰ-ਅੰਮ੍ਰਿਤਸਰ ਬਾਈਪਾਸ ਤੇ ਹਾਦਸਾ, ਘਰ ਦੇ ਇਕਲੌਤੇ ਕਮਾਊ ਜੀਅ ਦੀ ਮੌ-ਤ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ ਦੇ ਇੱਕ ਵਿਅਕਤੀ ਦੀ ਜਲੰਧਰ ਅੰਮ੍ਰਿਤਸਰ ਬਾਈਪਾਸ ਤੇ ਦਰਦਨਾਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਬੰਸ ਸਿੰਘ ਵਾਸੀ ਪਿੰਡ ਮੂਲਿਆਂਵਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਹਰਬੰਸ ਸਿੰਘ ਮਿਹਨਤ-ਮਜ਼ਦੂਰੀ (ਦਿਹਾੜੀ) ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਅੱਜ ਤੜਕਸਾਰ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਹਰਬੰਸ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਉਹ ਘਰ ਦਾ ਇਕਲੌਤਾ ਕਮਾਊ ਜੀਅ ਸੀ।

Advertisements

ਇਸ ਘਟਨਾ ਕਾਰਨ ਪੂਰੇ ਪਿੰਡ ਮੂਲਿਆਂਵਾਲ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਵੱਧ ਤੋਂ ਵੱਧ ਮਾਲੀ ਮਦਦ ਕੀਤੀ ਜਾਵੇ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।

LEAVE A REPLY

Please enter your comment!
Please enter your name here