
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੀ ਜੇਲ੍ਹ ਵਿੱਚ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ ਕ੍ਰਿਸ਼ਨ ਕੁਮਾਰ ਬਾਵਾ ਵਾਸੀ ਪਿੰਡ ਬੋੜਾ ਗੜ੍ਹਸ਼ੰਕਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕ੍ਰਿਸ਼ਨ ਕੁਮਾਰ ਵੱਲੋਂ ਜੇਲ੍ਹ ਅੰਦਰ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਸ਼ਨ ਐਨਡੀਪੀਐਸ ਐਕਟ ਦੇ ਤਹਿਤ ਜੇਲ੍ਹ ਵਿੱਚ ਬੰਦ ਸੀ। ਮੌਤ ਦੀ ਖਬਰ ਤੋਂ ਬਾਅਦ ਕ੍ਰਿਸ਼ਨ ਕੁਮਾਰ ਦੇ ਪਰਿਵਾਰ ਵੱਲੋਂ ਜ਼ਿਲ੍ਹਾ ਜੇਲ੍ਹ ਦੇ ਸਾਹਮਣੇ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ ਗਿਆ।

https://www.facebook.com/share/v/1DTYod4vWn
ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀ ਫੋਨ ਆਇਆ ਸੀ ਕਿ ਕ੍ਰਿਸ਼ਨ ਕੁਮਾਰ ਬਿਮਾਰ ਹੈ। ਜਦੋਂ ਪਰਿਵਾਰ ਵੱਲੋਂ ਆ ਕੇ ਇਥੇ ਦੇਖਿਆ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਆਰੋਪ ਲਗਾਇਆ ਕਿ ਕਿਸ਼ਨ ਕੁਮਾਰ ਨੂੰ ਪਹਿਲਾਂ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜਿਆ ਗਿਆ ਤੇ ਹੁਣ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ।












