Wednesday, November 18, 2026
Home Crime ਪ੍ਰੇਮੀ ਖ਼ਾਤਰ ਸੁਪਾਰੀ ਦੇ ਕੇ ਮਰਵਾਇਆ ਪਤੀ, ਪਤਨੀ ਸਮੇਤ 3 ਗ੍ਰਿਫ਼ਤਾਰ

ਪ੍ਰੇਮੀ ਖ਼ਾਤਰ ਸੁਪਾਰੀ ਦੇ ਕੇ ਮਰਵਾਇਆ ਪਤੀ, ਪਤਨੀ ਸਮੇਤ 3 ਗ੍ਰਿਫ਼ਤਾਰ

ਬਰਨਾਲਾ (ਦ ਸਟੈਲਰ ਨਿਊਜ਼)। ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਤੋਂ ਇੱਕ ਅਜਿਹਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪਤੀ-ਪਤਨੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਹੈ। ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਇੱਕ ਪਤਨੀ ਨੇ ਆਪਣੇ ਹੀ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰਨ ਦੀ ਖ਼ੌਫ਼ਨਾਕ ਸਾਜ਼ਿਸ਼ ਰਚੀ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਕਤਲ ਨੂੰ ਅੰਜਾਮ ਦੇਣ ਲਈ 3 ਲੱਖ ਰੁਪਏ ਦੀ ਸੁਪਾਰੀ ਦਿੱਤੀ ਗਈ ਸੀ, ਜਿਸ ਵਿੱਚੋਂ 50 ਹਜ਼ਾਰ ਰੁਪਏ ਪੇਸ਼ਗੀ ਯਾਨੀ ਐਡਵਾਂਸ ਵਜੋਂ ਅਦਾ ਵੀ ਕਰ ਦਿੱਤੇ ਗਏ ਸਨ। ਇਥੇ ਹੀ ਨਹੀਂ, ਸਗੋਂ ਕਤਲ ਨੂੰ ਘਟਨਾ ਦਾ ਰੂਪ ਦੇਣ ਲਈ ਸੜਕ ਹਾਦਸੇ ਦਾ ਵੀ ਰੂਪ ਦੇ ਦਿੱਤਾ। ਹਾਲਾਂਕਿ, ਪੁਲਿਸ ਦੀ ਜਾਂਚ ਵਿੱਚ ਸਾਰਾ ਮਾਮਲਾ ਸਾਹਮਣੇ ਆ ਗਿਆ ਹੈ, ਜਿਸ ਪਿੱਛੋਂ ਪੁਲਿਸ ਨੇ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisements

ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਧਨੌਲਾ ਦੇ ਜਵੰਦਾ ਪਿੰਡੀ-ਭੀਖੀ ਰੋਡ ‘ਤੇ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਮ੍ਰਿਤਕ ਦੀ ਪਹਿਚਾਣ ਰੇਸ਼ਮ ਸਿੰਘ ਵਜੋਂ ਹੋਈ ਹੈ, ਜੋ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਰਾੜ ਦਾ ਰਹਿਣ ਵਾਲਾ ਸੀ। ਸ਼ੁਰੂ ਵਿੱਚ ਇਹ ਮਾਮਲਾ ਸੜਕ ਹਾਦਸੇ ਦਾ ਜਾਪਦਾ ਸੀ, ਪਰ ਮ੍ਰਿਤਕ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ। ਪਰਿਵਾਰ ਨੇ ਧਨੌਲਾ ਪੁਲਿਸ ਤੋਂ ਪੂਰੀ ਜਾਂਚ ਦੀ ਮੰਗ ਕੀਤੀ।

LEAVE A REPLY

Please enter your comment!
Please enter your name here