Friday, November 20, 2026
Home Punjab ਜ਼ਮੀਨੀ ਵਿਵਾਦ ਨੂੰ ਲੈ ਕੇ ਤਹਿਸੀਲ ਗਏ 2 ਦੋਸਤਾਂ ਦੀ ਸ਼ੱਕੀ ਹਾਲਤ...

ਜ਼ਮੀਨੀ ਵਿਵਾਦ ਨੂੰ ਲੈ ਕੇ ਤਹਿਸੀਲ ਗਏ 2 ਦੋਸਤਾਂ ਦੀ ਸ਼ੱਕੀ ਹਾਲਤ ‘ਚ ਮੌਤ, ਜਾਂਚ ਜਾਰੀ

ਡੇਰਾ ਬਾਬਾ ਨਾਨਕ (ਦ ਸਟੈਲਰ ਨਿਊਜ਼)। ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ‘ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਪੰਧੇਰ ਕਲਾਂ, ਥਾਣਾ ਮਜੀਠਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਜੋਂ ਹੋਈ ਹੈ। ਦੋਵਾਂ ਦੇ ਪਰਿਵਾਰਾਂ ਨੇ ਜ਼ਮੀਨੀ ਵਿਵਾਦ ਕਾਰਨ ਉਨ੍ਹਾਂ ਦਾ ਕਤਲ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

Advertisements

ਪ੍ਰੀਤਮ ਸਿੰਘ ਦੇ ਭਤੀਜੇ ਰਾਜਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਬੀਤੇ ਦਿਨ ਡੇਰਾ ਬਾਬਾ ਨਾਨਕ ਤਹਿਸੀਲ ਗਏ ਸਨ। ਹਰਵਿੰਦਰ ਸਿੰਘ ਦਾ ਪਿੰਡ ਹਰਦੋਰਵਾਲ ਵਿੱਚ 6-7 ਕਿੱਲੇ ਜ਼ਮੀਨ ਨੂੰ ਲੈ ਕੇ ਦੂਜੀ ਧਿਰ ਨਾਲ ਵਿਵਾਦ ਚੱਲ ਰਿਹਾ ਸੀ। ਪੁਲਿਸ ਦੀ ਮਦਦ ਨਾਲ ਜ਼ਮੀਨ ਦਾ ਕਬਜ਼ਾ ਲੈਣ ਦੀ ਕਾਰਵਾਈ ਹੋਣੀ ਸੀ। ਰਾਜਬੀਰ ਨੇ ਆਰੋਪ ਲਾਇਆ ਕਿ ਵਾਪਸੀ ਦੌਰਾਨ ਦੂਜੀ ਧਿਰ ਨੇ ਹਾਦਸੇ ਰਾਹੀਂ ਦੋਵਾਂ ਦਾ ਕਤਲ ਕਰ ਦਿੱਤਾ। ਉਸ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ।

ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੋਵੇਂ ਡੇਰਾ ਬਾਬਾ ਨਾਨਕ ਤੋਂ ਫਤਿਹਗੜ੍ਹ ਚੂੜੀਆਂ ਜਾ ਰਹੇ ਸਨ, ਜਦੋਂ ਰਸਤੇ ਵਿੱਚ ਹਾਦਸਾ ਵਾਪਰਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here