Friday, November 20, 2026
Home Crime ਤੇਜ਼ ਰਫ਼ਤਾਰ ਕਾਰ ਅਤੇ ਨਿੱਜੀ ਸਕੂਲ ਵੈਨ ਵਿਚਕਾਰ ਟੱਕਰ, 3 ਬੱਚੇ ਜ਼ਖ਼ਮੀ

ਤੇਜ਼ ਰਫ਼ਤਾਰ ਕਾਰ ਅਤੇ ਨਿੱਜੀ ਸਕੂਲ ਵੈਨ ਵਿਚਕਾਰ ਟੱਕਰ, 3 ਬੱਚੇ ਜ਼ਖ਼ਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਬਟਾਲਾ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਨਿੱਜੀ ਸਕੂਲ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸਕੂਲ ਵੈਨ ਬੇਕਾਬੂ ਹੋ ਕੇ ਸੜਕ ‘ਤੇ ਹੀ ਪਲਟ ਗਈ। ਇਸ ਹਾਦਸੇ ਦੌਰਾਨ ਵੈਨ ਵਿੱਚ ਸਵਾਰ 3 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਬੱਚਿਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। 

Advertisements

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਕੂਲ ਵੈਨ ਬਟਾਲਾ ਨੇੜੇ ਮਾਰੂਤੀ ਕਾਰ ਏਜੰਸੀ ਕੋਲੋਂ ਪਿੰਡ ਬੱਲ ਵੱਲ ਮੁੜ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਲ ਵੈਨ ਸੜਕ ’ਤੇ ਪਲਟ ਗਈ। ਹਾਦਸੇ ਸਮੇਂ ਵੈਨ ਵਿੱਚ ਸਵਾਰ 3 ਬੱਚੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here