Friday, November 20, 2026
Home Chandigarh ਪਰਿਵਾਰ ਦੇ ਇਕਲੌਤੇ ਸਹਾਰੇ ਦਾ ਸਪੇਨ ‘ਚ ਕਤਲ, ਪਰਿਵਾਰ ਵੱਲੋਂ ਮਦਦ ਦੀ...

ਪਰਿਵਾਰ ਦੇ ਇਕਲੌਤੇ ਸਹਾਰੇ ਦਾ ਸਪੇਨ ‘ਚ ਕਤਲ, ਪਰਿਵਾਰ ਵੱਲੋਂ ਮਦਦ ਦੀ ਗੁਹਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਪੇਨ ਵਿੱਚ ਪੰਜਾਬ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਬਿਆਸ ਨੇੜਲੇ ਪਿੰਡ ਬਾਬਾ ਸਾਵਨ ਸਿੰਘ ਨਗਰ ਦਾ ਰਹਿਣ ਵਾਲਾ ਸੀ। ਪਰਿਵਾਰ ਵੱਲੋਂ ਸਰਕਾਰਾਂ ਤੇ ਸਮਾਜਿਕ ਸੰਸਥਾਵਾਂ ਅੱਗੇ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਗੁਹਾਰ ਲਗਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਦਾ 31 ਤਰੀਕ ਨੂੰ ਕਤਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਸੇ ਕੰਪਨੀ ਵਿੱਚ ਮਨਪ੍ਰੀਤ ਨਾਲ ਕੰਮ ਕਰਨ ਵਾਲੇ ਪਵਨ ਵੀਰ ਸਿੰਘ, ਜੋ ਜਲੰਧਰ ਜ਼ਿਲ੍ਹੇ ਦੇ ਪਿੰਡ ਦੁਸਾਂਝਾਂ ਦਾ ਰਹਿਣ ਵਾਲਾ ਹੈ, ਨੇ ਤਿੰਨ ਨੌਜਵਾਨਾਂ ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ।

Advertisements

ਇਸ ਹਮਲੇ ਦੌਰਾਨ ਮਨਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਨਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪਿਤਾ ਦੀ ਵੀ ਕਰੀਬ 14 ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਘਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਮਨਪ੍ਰੀਤ ਦੇ ਮੋਢਿਆਂ ਤੇ ਸਨ। ਪਰਿਵਾਰ ਲਈ ਉਹ ਸਿਰਫ਼ ਪੁੱਤ ਜਾਂ ਭਰਾ ਹੀ ਨਹੀਂ, ਸਗੋਂ ਘਰ ਦਾ ਸਹਾਰਾ ਵੀ ਸੀ। ਭੈਣਾਂ ਰੋ-ਰੋ ਕੇ ਸਰਕਾਰਾਂ ਅਤੇ ਸਮਾਜਿਕ ਸੰਸਥਾਵਾਂ ਅੱਗੇ ਗੁਹਾਰ ਲਗਾ ਰਹੀਆਂ ਹਨ ਕਿ ਉਨ੍ਹਾਂ ਦੇ ਭਰਾ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਭਰਾ ਦਾ ਅੰਤਿਮ ਸੰਸਕਾਰ ਰਸਮੀ ਰਿਵਾਜਾਂ ਅਨੁਸਾਰ ਕਰ ਸਕਣ।

LEAVE A REPLY

Please enter your comment!
Please enter your name here