Sunday, November 22, 2026
Home Crime ਟਰੱਕ ਦੀ ਲਪੇਟ ‘ਚ ਆਉਣ ਨਾਲ ਮਹਿਲਾ ਦੀ ਮੌਤ, ਟਰੱਕ ਡਰਾਈਵਰ ਗ੍ਰਿਫ਼ਤਾਰ

ਟਰੱਕ ਦੀ ਲਪੇਟ ‘ਚ ਆਉਣ ਨਾਲ ਮਹਿਲਾ ਦੀ ਮੌਤ, ਟਰੱਕ ਡਰਾਈਵਰ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਤਾਜਪੁਰ ਰੋਡ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤਾਜਪੁਰ ਰੋਡ ਤੇ ਸਥਿਤ ਟਾਟਾ 407 ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਆਪਣੇ ਬੇਟੇ ਨਾਲ ਹਸਪਤਾਲ ਤੋਂ ਦਵਾਈ ਲੈ ਕੇ ਆ ਰਹੀ ਸੀ। ਪੀੜਿਤ ਪਰਿਵਾਰ ਦੇ ਮੈਂਬਰਾਂ ਦਾ ਆਰੋਪ ਸੀ ਕਿ ਸੜਕ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਲੈ ਕੇ ਮੌਕੇ ਤੇ ਫਰਾਰ ਹੋ ਗਿਆ, ਜਿਸ ਨੂੰ ਬਾਅਦ ਵਿੱਚ ਕਾਬੂ ਕੀਤਾ ਗਿਆ।

Advertisements

ਟਰੱਕ ਡਰਾਈਵਰ ਦਾ ਕਹਿਣਾ ਸੀ ਕਿ ਉਹ ਫੋਕਲ ਪੁਆਇੰਟ ਤੋਂ ਆ ਰਿਹਾ ਸੀ ਕਿ ਅਚਾਨਕ ਮੋੜ ‘ਤੇ ਕੋਈ ਵਾਹਨ ਆਉਣ ਕਰਕੇ ਗੱਡੀ ਮੋੜਨ ਕਾਰਨ ਮੋਟਰਸਾਈਕਲ ਲਪੇਟ ਵਿੱਚ ਆ ਗਿਆ। ਦੂਜੇ ਪਾਸੇ ਪੁਲਿਸ ਨੇ ਮਹਿਲਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਸੀ। ਜਦੋਂ ਕਿ ਮੁਲਜ਼ਮ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਮੌਕੇ ਪੁਲਿਸ ਨੇ ਦੱਸਿਆ ਕਿ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੌਕੇ ‘ਤੇ ਹੀ ਮਹਿਲਾ ਦੀ ਮੌਤ ਹੋ ਗਈ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਉਹ ਹਸਪਤਾਲ ਲੈ ਕੇ ਜਾ ਰਹੇ ਹਨ। ਪੁਲਿਸ ਅਨੁਸਾਰ ਮੁਲਜ਼ਮ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ , ਜਿਸ ਤੋਂ ਪੁੱਛ ਗਿੱਛ ਕਰਕੇ ਅਗਲੇਰੀ ਬਣਦੀ ਕਾਰਵਾਈ ਕੀਤੀ ਜਾਵੇਗੀ।  

LEAVE A REPLY

Please enter your comment!
Please enter your name here