ਕੌਮੀ ਲੋਕ ਅਦਾਲਤ ਵਿੱਚ 1758 ਕੇਸਾਂ ਦੀ ਸੁਣਵਾਈ ਦੌਰਾਨ 517 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲੇ ਵਿੱਚ ਸਾਲ 2018 ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼ (ਐਕਸਕਲਿਊਡਿੰਗ ਨਾਨ-ਕੰਪਾਉਂਡਏਬਲ), ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਮਾਨਯੋਗ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ-ਕਮ-ਜ਼ਿਲ•ਾ ਅਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 4 ਬੈਂਚ, ਗੜਸ਼ੰਕਰ, ਮੁਕੇਰੀਆਂ ਅਤੇ ਦਸੂਹਾ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ।

Advertisements

ਜ਼ਿਲਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1758 ਕੇਸਾਂ ਦੀ ਸੁਣਵਾਈ ਹੋਈ ਅਤੇ 517 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਅਤੇ 3,42,89,217 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ•ਾਂ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਜ਼ਿਲਾ ਲੋਕ ਅਦਾਲਤ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here