ਨੀਲੇ ਕਾਰਡ ਕੱਟਣ ਸੰਬੰਧੀ ਕੌਂਸਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸਿੰਘ।  ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ ਦੀ ਅਗਵਾਈ ਵਿੱਚ ਵੱਖ^ਵੱਖ ਵਾਰਡਾਂ ਦੇ ਕੌਂਸਲਰਾਂ ਨੇ ਹੁਸ਼ਿਆਰਪੁਰ ਸ਼ਹਿਰ ਦੇ ਗਰੀਬ ਲੋਕਾਂ ਦੇ ਆਟਾ ਦਾਲ ਸਕੀਮ ਦੇ ਨੀਲੇ ਕਾਰਡ ਕੱਟਣ ਤੇ ਰੋਸ ਪ੍ਰਗਟ ਕਰਦਿਆਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ  ਕਮਿਸ਼ਨਰ ਅਨੁਪਮ ਕਲੇਰ ਨੂੰ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਦੇ ਗਰੀਬ ਪਰਿਵਾਰਾਂ ਦੇ ਆਟਾ ਦਾਲ ਸਕੀਮ ਦੇ ਨੀਲੇ ਕਾਰਡ ਬਹੁਗਿਣਤੀ ਵਿੱਚ ਕੱਟੇ ਗਏ ਹਨ।

Advertisements

ਜਿਸ ਨਾਲ ਗਰੀਬ ਪਰਿਵਾਰਾਂ ਅਤੇ ਲੋੜਵੰਦ ਲੋਕਾਂ ਨੂੰ ਇਸ ਸਕੀਮ ਦੀ ਸਹੂਲਤ ਨਹੀ ਮਿਲ ਰਹੀ ਇਸ ਲਈ ਦੁਬਾਰਾ ਸਰਵੇ ਕਰਵਾ ਕੇ ਲੋੜਵੰਦ ਗਰੀਬ ਪਰਿਵਾਰਾਂ  ਦੇ ਕੱਟੇ ਹੋਏ ਨੀਲੇ ਕਾਰਡ ਦੁਬਾਰਾ ਬਹਾਲ ਕੀਤੇ ਜਾਣ ਤਾਂ ਜ਼ੋ ਗਰੀਬ ਲੋਕਾਂ ਨੂੰ ਆਟਾ-ਦਾਲ ਸਕੀਮ ਤਹਿਤ ਸਹਾਇਤਾ ਮਿਲ ਸਕੇ।

ਨਗਰ ਨਿਗਮ ਦੇ ਕੌਂਸਲਰ ਬਿਕਰਮਜੀਤ ਸਿੰਘ ਕਲਸੀ, ਨਰਿੰਦਰ ਸਿੰਘ, ਬਲਵਿੰਦਰ ਬਿੰਦੀ, ਨਰਿੰਦਰ ਕੌਰ, ਹਰਪ੍ਰੀਤ ਕੌਰ, ਰਣਜੀਤਾ ਚੌਧਰੀ, ਅਤੇ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਬਾਦਲ ਹੁਸ਼ਿਆਰਪੁਰ ਯਾਦਵਿੰਦਰ ਸਿੰਘ ਸੋਢੀ ਵੀ ਇਸ ਮੌਕੇ ਤੇ ਉਹਨਾ ਦੇ ਨਾਲ ਸਨ।

LEAVE A REPLY

Please enter your comment!
Please enter your name here